ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ’ਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਪਾਰੁਲ ਨੇ 586 ਅੰਕ ਨਾਲ 90.15 ਪ੍ਰਤੀਸ਼ਤ ਅੰਕ ਨਾਲ ਪਹਿਲਾਂ, ਦਿਲਰਾਜ ਕੌਰ ਨੇ 574 ਨਾਲ 88.30 ਪ੍ਰਤੀਸ਼ਤ ਅੰਕ ਨਾਲ ਦੂਜਾ ਅਤੇ ਮਨਦੀਪ ਕੌਰ ਨੇ 569 ਅੰਕ ਨਾਲ 87.53 ਫ਼ੀਸਦੀ ਨੰਬਰਾਂ ਨਾਲ ਤੀਜਾ ਸਕੂਲ ’ਚੋਂ ਸਥਾਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਬੜ੍ਹੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ 79 ਵਿਦਿਆਰਥਣਾਂ ਨੇ ਉਕਤ ਇਮਤਿਹਾਨ ’ਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।
ਉਨ੍ਹਾਂ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਨੇਜ਼ਮੈਂਟ ਵਲੋਂ ਦਿੱਤੇ ਜਾਂਦੇ ਸਹਿਯੋਗ ਸਦਕਾ ਸਕੂਲ ਦੀਆਂ ਵਿਦਿਆਰਥਣਾਂ ਨੇ ਕਈ ਜ਼ਿਕਰਯੋਗ ਉਪਲਬੱਧੀਆਂ ਹਾਸਲ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਉਕਤ ਚੰਗਾ ਨਤੀਜਾ ਅਧਿਆਪਕ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਕਰਕੇ ਹੀ ਸੰਭਵ ਹੋਇਆ ਹੈ।ਇਸ ਮੌਕੇ ਸਕੂਲ ਦਾ ਹੋਰ ਸਟਾਫ ਵੀ ਮੌਜ਼ੂਦ ਸੀ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media