ਧੂਰੀ, 11 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਹਸਨਪੁਰ ਵਿਖੇ ਅਖਿਲ ਭਾਰਤੀ ਤਰੁਣ ਸੰਗਮ ਧੂਰੀ ਵੱਲੋਂ ਸਕੂਲ ਇੰਚਾਰਜ ਮਲਕੀਤ ਸਿੰਘ ਦੀ ਅਗਵਾਈ ਵਿੱਚ ਦੰਦਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮੀਨਾ ਸ਼ਰਮਾ ਵੱਲੋਂ ਸਕੂਲ ਦੇ 135 ਬੱਚਿਆਂ ਦੇ ਦੰਦਾਂ ਦਾ ਚੈਕਅੱਪ ਕੀਤਾ ਗਿਆ।ਸੰਸਥਾ ਦੇ ਚੇਅਰਮੈਨ ਮਲਕੀਤ ਸਿੰਘ ਚਾਂਗਲੀ ਅਤੇ ਮੁੱਖ ਸਲਾਹਕਾਰ ਮਾ. ਤਰਸੇਮ ਕੁਮਾਰ ਮਿੱਤਲ ਵੱਲੋਂ ਬੱਚਿਆਂ ਨੂੰ ਪੇਸਟ ਅਤੇ ਬੁਰਸ਼ ਮੁਫਤ ਵੰਡੇ ਗਏ। ਡਾ. ਮੀਨਾ ਸ਼ਰਮਾ ਨੇ ਬੱਚਿਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਸੁਚੇਤ ਕਰਦਿਆਂ ਜਿਥੇ ਸਹੀ ਬੁਰਸ਼ ਕਰਨ ਦੀ ਵਿਧੀ ਦੱਸੀ, ਉੱਥੇ ਹੀ ਰਾਤ ਨੂੰ ਸੌਣ ਤੋਂ ਪਹਿਲਾਂ ਬੁਰਸ਼ ਕਰਨਾ ਯਕੀਨੀ ਬਣਾਉਣ `ਤੇ ਜ਼ੋਰ ਦਿੱਤਾ।ਇਸ ਦੇ ਨਾਲ ਹੀ ਸਮੇਂ-ਸਮੇਂ ਸਿਰ ਆਪਣੇ ਦੰਦਾਂ ਨੂੰ ਚੈਕ ਕਰਵਾਉਂਦੇ ਰਹਿਣ ਲਈ ਕਿਹਾ।ਉਹਨਾਂ ਕਿਹਾ ਕਿ ਸਾਫ ਸੁਥਰੇ ਦੰਦ ਰੱਖਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।ਕੈਂਪ ਵਿੱਚ ਸੰਸਥਾ ਦੇ ਜਨਰਲ ਸਕੱਤਰ ਸੇਵਾ ਮੁਕਤ ਡੀ.ਪੀ.ਆਰ.ਓ ਮਨਜੀਤ ਸਿੰਘ ਬਖਸ਼ੀ ਨੇ ਕਿਹਾ ਕਿ ਸਮੇਂ-ਸਮੇਂ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਸ ਪ੍ਰੋਜੈਕਟ ਦੇ ਇੰਚਾਰਜ ਮਿੱਤਲ ਵੱਲੋਂ ਸਕੂਲਾਂ ਦੀ ਚੋਣ ਕੀਤੀ ਜਾ ਰਹੀ ਹੈ।ਇਸ ਮੌਕੇ ਸੁਖਜਿੰਦਰ ਸਿੰਘ, ਨਵਜੋਤ ਸਿੰਘ ਗਰੇਵਾਲ, ਜਗਤਾਰ ਸਿੰਘ ਅਤੇ ਗੁਰਚਰਨ ਸਿੰਘ ਸਾਬਕਾ ਕੌਂਸਲਰ ਆਦਿ ਵੀ ਹਾਜ਼ਰ ਸੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media