ਧੂਰੀ, 11 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਖਸਰਾ ਅਤੇ ਰੁਬੈਲਾ ਮੁਹਿੰਮ ਦੌਰਾਨ 9 ਮਹੀਨਿਆਂ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰੀ ਹਸਪਤਾਲ ਧੂਰੀ ਵਿਖੇ ਸਵੇਰੇ 10 ਵਜੇ ਤੋ ਲੈ ਕੇ ਸਾਮ ਨੂੰ 4 ਵੱਜੇ ਤੱਕ ਰੋਜਾਨਾ ਟੀਕੇ ਲਗਾਏ ਜਾ ਰਹੇ ਹਨ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਗੁਰਸ਼ਰਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਲੋਕਾਂ ਨੂੰ ਖਸਰਾ ਅਤੇ ਰੂਬੇਲਾ ਬਾਰੇ ਜਾਗਰੂਕ ਅਤੇ ਇਸ ਮੁਹਿੰਮ ਨੂੰ ਯੋਜਨਾਬੱਧ ਤਰੀਕੇ ਨਾਲ ਸਫਲ ਕਰਨਾ ਜਰੂਰੀ ਹੈੈ।ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕੋਈ ਵੀ ਵਿਅਕਤੀ ਆਪਣੇ ਬੱਚਿਆਂ ਦੇ 10.00 ਵਜੇ ਤੋ 4.00 ਵਜੇ ਤੱਕ ਕਿਸੇ ਵੀ ਸਮੇ ਛੁੱਟੀ ਤੋ ਬਿਨਾਂ ਜਦੋ ਮਰਜ਼ੀ ਆ ਕੇ ਟੀਕਾ ਲਗਵਾ ਸਕਦਾ ਹੈ ਤਾਂ ਕਿ ਬੱਚਿਆਂ ਨੂੰ ਲੱਗਣ ਵਾਲੀਆਂ ਬਿਮਾਰੀਆ ਤੋ ਬਚਾਇਆ ਜਾ ਸਕੇ।ਇਹ ਮੁਹਿੰਮ ਬੱਚਿਆਂ ਲਈ ਵਰਦਾਨ ਹੈ ਅਤੇ ਕੋਈ ਵੀ ਬੱਚਾ ਇਸ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਨਾਲ ਸਿਹਤ ਵਿਭਾਗ ਵਲੋਂ ਭਾਰਤ ‘ਚ ਖਸਰਾ ਅਤੇ ਰੂਬੇਲਾ ਨੂੰ ਖਤਮ ਕਰਨ ਦਾ ਟੀਚਾ ਮਿਥਿਆ ਗਿਆ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media