ਭੀਖੀ, 11 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਸਾਂਝ ਕੇਂਦਰ ਦੇ ਅਫਸਰ ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆ ਨੂੰ ਅਧਿਆਪਕ ਸੁਖਦੀਪ ਸਿੰਘ ਅਤੇ ਨਾਇਬ ਸਿੰਘ ਦੀ ਅਗਵਾਈ ਵਿੱਚ ਸਾਂਝ ਕੇਂਦਰ ਦਾ ਦੋਰਾ ਕਰਵਾਇਆ ਗਿਆ।ਥਾਣਾ ਮੁੱਖੀ ਅੰਗਰੇਜ਼ ਸਿੰਘ ਹੁੰਦਲ ਨੇ ਪੰਜਾਬ ਪੁਲਿਸ ਵੱਲੋ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ, ਮਾੜੇ ਅਨਸਰਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ।ਉਨਾਂ ਨੇ ਕਿਹਾ ਕਿ ਪੁਲਿਸ ਪਬਲਿਕ ਦੀ ਸੁਰੱਖਿਆ ਲਈ ਹੈ ਅਤੇ ਮਾੜੇ ਅਨਸਰਾਂ ਵਿਰੁੱਧ ਸਭ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।
ਸਾਂਝ ਕੇਂਦਰ ਭੀਖੀ ਦੇ ਇੰਚਾਰਜ ਸਮਰਾਟਵੀਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਟ੍ਰੈਫਿਕ ਨਿਯਮਾ ਤੋਂ ਇਲਾਵਾ ਪੰਜਾਬ ਸਰਕਾਰ ਵੱਲੋ ਨਸ਼ੇ ਦੇ ਖਾਤਮੇ ਸੰਬੰਧੀ ਡੇਪੋ ਸਕੀਮ ਬਾਰੇ ਵੀ ਦੱਸਿਆ ਗਿਆ।ਮੁੱਖ ਮੁਨਸ਼ੀ ਜਰਨੈਲ ਸਿੰਘ, ਸਹਾਇਕ ਥਾਣੇਦਾਰ ਗਮਦੂਰ ਸਿੰਘ, ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਬਾਰੇ ਪ੍ਰੇਰਿਆ।ਇਸ ਮੌਕੇ ਹੋਲਦਾਰ ਮਨਜਿੰਦਰ ਸਿੰਘ, ਸਿਪਾਹੀ ਹਰਪਾਲ ਸਿੰਘ, ਸਿਪਾਹੀ ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਲੇਡੀ ਸਿਪਾਹੀ ਕਿਰਨਜੀਤ ਕੌਰ, ਸੰਦੀਪ ਕੌਰ, ਰਜਨੀਸ਼ ਕੁਮਾਰ ਕਾਲਾ ਆਦਿ ਹਾਜ਼ਰ ਸਨ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media