Thursday, June 11, 2026

ਬੇਬੇ ਨਾਨਕੀ ਜੀ ਦੀ ਯਾਦ `ਚ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰ

DSGMC Logoਨਵੀਂ ਦਿੱਲੀ, 12 ਮਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬੇਬੇ ਨਾਨਕੀ ਜੀ ਦੀ ਯਾਦ ਵਿੱਚ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 13 ਮਈ (30 ਵੈਸਾਖ) ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤੱਕ ਗੁਰਦੁਅਰਾ ਮੋਤੀ ਬਾਗ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਹੋਰ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਦੇ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।  

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply