Monday, October 12, 2026

ਪਰਾਲੀ ਖੇਤਾਂ `ਚ ਨਿਪਟਾਉਣ ਲਈ ਲੋੜੀਂਦੇ ਸੰਦ ਅਤੇ ਮਸ਼ੀਨਰੀ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ – ਏ.ਡੀ.ਸੀ

PPN1205201804ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤਾਂ ਵਿਚ ਨਿਪਟਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲੋੜੀਂਦੇ ਸੰਦ ਅਤੇ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ‘ਤੇ ਮਸ਼ੀਨਰੀ ਦੇਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।ਖੇਤੀਬਾੜੀ ਵਿਭਾਗ ਕੋਲ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਲੋੜੀਂਦੇ ਫੰਡ ਵੀ ਮੌਜੂਦ ਹਨ, ਜਿਸ ਕਾਰਨ ਕਿਸਾਨ ਮਸ਼ੀਨਰੀ ਖ਼ਰੀਦ ਕੇ ਤੁਰੰਤ ਸਬਸਿਡੀ ਪ੍ਰਾਪਤ ਕਰ ਸਕਦੇ ਹਨ।ਉਨਾਂ ਦੱਸਿਆ ਕਿ ਹੈਪੀ ਸੀਡਰ ‘ਤੇ 44 ਹਜ਼ਾਰ ਰੁਪਏ ਸਬਸਿਡੀ ਦਿਤੀ ਜਾਵੇਗੀ।ਜਦੋਂ ਕਿ ਸੁਪਰ ਐਸ.ਐਮ. ਐਸ, ਮਲਚਰ, ਐਮ.ਡੀ ਪਲੋਅ, ਪੈਡੀ ਸਟਰਾਅ ਚੋਪਰ ਕਮ ਸਰੈਡਰ ‘ਤੇ 50-50 ਹਜ਼ਾਰ ਰੁਪਏ ਸਬਸਿਡੀ ਵਜੋਂ ਦਿੱਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਕਿਸਾਨ ਇਹ ਸਬਸਿਡੀ ਲੈਣ ਦੇ ਚਾਹਵਾਨ ਹਨ ਉਹ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਜਾਂ ਜ਼ਿਲਾ ਪੱਧਰੀ ਖੇਤੀਬਾੜੀ ਦਫ਼ਤਰ ਵਿਖੇ ਜ਼ਮੀਨ ਦੀ ਫਰਦ, ਆਧਾਰ ਕਾਰਡ, ਬੈਂਕ ਖਾਤੇ ਦੇ ਵੇਰਵੇ ਅਤੇ ਇਕ ਫੋਟੋ ਲੈ ਕੇ ਅਪਲਾਈ ਕਰ ਸਕਦੇ ਹਨ।ਉਨਾਂ ਦੱਸਿਆ ਕਿ ਜ਼ਿਲੇ ਦਾ ਕੋਈ ਵੀ ਕਿਸਾਨ, ਸੈਲਫ ਹੈਲਪ ਗਰੁੱਪ ਜਾਂ ਸਹਿਕਾਰੀ ਸੋਸਾਇਟੀ ਇਨਾਂ ਸੰਦਾਂ/ ਮਸ਼ੀਨਰੀ ‘ਤੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply