ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਸਮਾਓਂ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਕੋਈ
ਜਹਿਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਮਾਓਂ ਦੇ ਨੋਜਵਾਨ ਕਿਸਾਨ ਰਾਜ ਸਿੰਘ ਪੁੱਤਰ ਕਰਮ ਸਿੰਘ (28) ਸਿਰ ਕੋਈ 5 ਲੱਖ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਭਾਰੀ ਪ੍ਰੇਸ਼ਾਨ ਰਹਿੰਦਾ ਸੀ।ਉਹ 10 ਕੁ ਦਿਨ ਪਹਿਲਾਂ ਹੀ ਕੰਬਾਇਨ `ਤੇ ਸੀਜ਼ਨ ਲਾ ਕੇ ਘਰ ਪਰਤਿਆ ਸੀ।ਉਸ ਤੋਂ ਬਾਅਦ ਉਹ ਪ੍ਰੇਸ਼ਾਨੀ ਦੇ ਚੱਲਦੇ ਘਰ ਵਿੱਚ ਹੀ ਰਹਿੰਦਾ ਸੀ।ਅੱਜ ਦੁਪਿਹਰ ਉਸ ਨੇ ਖੇਤ ਜਾ ਕੇ ਕੋਈ ਜਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਉਸ ਦੀ ਮੋਕੇ ਤੇ ਹੀ ਮੌਤ ਹੋ ਗਈ।ਮ੍ਰਿਤਕ ਆਪਣੇ ਪਿੱਛੇ ਬਜੁਰਗ ਪਿਤਾ, ਪਤਨੀ ਅਤੇ ਇੱਕ ਤਿੰਨ ਕੁ ਸਾਲ ਦਾ ਲੜਕਾ ਛੱਡ ਗਿਆ ਹੈ।ਮ੍ਰਿਤਕ ਦੀ ਮਾਤਾ ਪਹਿਲਾਂ ਹੀ ਸਵਰਗਵਾਸ ਹੋ ਚੁੱਕੀ ਹੈ।ਭੀਖੀ ਪੁਲਿਸ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਓਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਦਿੱਤਾ ਜਾਵੇ ਅਤੇ ਉਸਦਾ ਸਾਰਾ ਕਰਜਾ ਮਾਫ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media