ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਅੱਜ ਐਲੇਗਜ਼ੈਂਡਰ ਸਕੂਲ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੀ ਜ਼ਰੂਰਤ ਹੈ ਅਤੇ ਸਾਨੂੰ ਨਕਲ ਮਾਰਨ ਦੀ ਮਾਨਸਿਕਤਾ ਨੂੰ ਛੱਡ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਅਧਿਆਪਕ ਬੱਚਿਆਂ ਨੂੰ ਚੰਗੀ ਤਰ੍ਹਾ ਸਿਖਿਆ ਦੇਣ ਅਤੇ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿੱਚ ਪੂਰਨ ਤਵੱਜੋ ਦੇਣ ਦੀ ਲੋੜ ਤੇ ਜੋਰ ਦਿੱਤਾ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਪ੍ਰਤੀ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।ਸਿਖਿਆ ਮੰਤਰੀ ਸਕੂਲ ਵੱਲੋਂ ਆਯੋਜਿਤ ਕੀਤੇ ਗਏ ਇਕ ਸਵਾਗਤੀ ਸਮਾਰੋਹ ਵਿੱਚ ਹਿੱਸਾ ਲੈ ਰਹੇ ਸਨ।ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਨੇ ਜਨ ਸਿਹਤ ਅਤੇ ਸਕੂਲੀ ਸਿੱਖਿਆ ਨੂੰ ਆਪਣੀ ਤਰਜੀਹ ਸੂਚੀ ਦੇ ਸ਼ਿਖਰ ‘ਤੇ ਰੱਖਿਆ ਹੈ ਅਤੇ ਸਾਡੇ ਬੀਮਾਰ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਪਹਿਲਾ ਕਦਮ ਨਕਲ ਨੂੰ ਖ਼ਤਮ ਕਰਨਾ ਹੈ।ਸੋਨੀ ਨੇ ਕਿਹਾ ਕਿ ਇਸ ਵਾਰ ਨਤੀਜੇ ਕਾਫੀ ਮਾੜੇ ਹਨ, ਜਿਸ ਕਰਕੇ ਬਹੁਤ ਸਾਰੇ ਵਿਦਿਆਰਥੀ ਸਫਲ ਨਹੀਂ ਹੋ ਸਕੇ।ਉਨ੍ਹਾਂ ਕਿਹਾ ਕਿ ਸਾਨੂੰ ਸਿਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਟ੍ਰਿਕ ਅਤੇ 12ਵੀਂ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਮੁੱਦਾ ਉਠਾਇਆ ਹੈ, ਕੁੱਝ ਤੱਥਾਂ ਦੀ ਚਰਚਾ ਕੀਤੀ ਗਈ ਹੈ ਅਤੇ ਇੱਕ ਕੋਰ ਕਮੇਟੀ ਦੇ ਗਠਨ ਕੀਤਾ ਗਿਆ ਜੋ ਨਤੀਜਿਆਂ ਦਾ ਮੁਲਾਂਕਣ ਕਰੇਗੀ।
ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਮਜ਼ੋਰ ਸਿੱਖਿਆ ਪ੍ਰਣਾਲੀ ਦੇ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਣ ਦੇ ਰੁਝਾਨਾਂ ਨੂੰ ਅਪਣਾਇਆ ਹੈ, ਹਾਲੇ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਪਬਲਿਕ ਸਕੂਲਾਂ ਵਿੱਚ ਪੜ੍ਹ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿਖਿਆ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਕਰਨ ਲਈ ਸਾਰੇ ਸਰੋਤਾਂ ਦੀ ਵਰਤੋਂ ਕਰ ਰਹੀ ਹੈ।ਪ੍ਰਾਈਵੇਟ ਸਿੱਖਿਆ ਪ੍ਰਣਾਲੀ ਨਾਲ ਸਬੰਧਤ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਲ ‘ਚ ਨਤੀਜਿਆਂ ‘ਤੇ ਚਿੰਤਤ ਹਨ।ਉਨ੍ਹਾਂ ਨੇ ਸਿਖਿਆ ਪ੍ਰਣਾਲੀ ਵਿੱਚ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।ਸੋਨੀ ਨੇ ਦੱਸਿਆ ਕਿ ਪਿਛਲੇ ਇਕ ਦਹਾਕੇ ਦੌਰਾਂ ਸਿੱਖਿਆ ਪ੍ਰਣਾਲੀ ਵਿੱਚ ਭਾਰੀ ਗਿਰਾਵਟ ਨੇ ਸਥਿਤੀ ਨੂੰ ਹੋਰ ਬਦਤਰ ਬਣਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸੈਸ਼ਨ ਦੌਰਾਨ ਨਤੀਜਾ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਕ ਹੋਰ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਸਿਲੇਬਸ ਵਿਚ ਦੂਜੀ / ਵਿਦੇਸ਼ੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਬਾਰੇ ਸਰਕਾਰ ਵਿਚਾਰ ਕਰ ਰਹੀ ਹੈ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਹੋ ਸਕਣ।ਇਸ ਉਪਰੰਤ ਸਿਖਿਆ ਮੰਤਰੀ ਨੇ ਜਗਤ ਜੋਤੀ ਸਕੂਲ, ਮਹਾਂ ਸਿੰਘ ਗੇਟ ਵਿਖੇ ਆਯੋਜਿਤ ਇਨਾਮੀ ਵੰਡ ਸਮਾਗਮ ਵਿੱਚ ਹਿੱਸਾ ਲਿਆ ਅਤੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …