ਪਿੰਡ ਪਹਾੜੋਚੱਕ ਤੋਂ ਖੇਤਾਂ ਦੀ ਮਿੱਟੀ ਪਰਖ ਕਰਨ ਵਾਲੀ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ
ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਨ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਬਲਾਕ ਪਠਾਨਕੋਟ ਦੇ ਪਿੰਡ ਪਹਾੜੋਚੱਕ ਤੋਂ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਧੰਜੂ ਨੇ ਕੀਤੀ।ਇਸ ਸਮੇ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਸ਼੍ਰੀਮਤੀ ਮਨਜੀਤ ਕੌਰ ਖੇਤੀ ਉਪ ਨਿਰੀਖਕ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ ਅਤੇ ਸਾਹਿਲ ਮਹਾਜਨ ਸਹਾਇਕ ਟੈਕਨਾਲੋਜੀ ਮੈਨੇਜ਼ਰ, ਸਰਪੰਚ ਪਿੰਡ ਪਹਾੜੋਚੱਕ, ਠਾਕੁਰ ਰਾਮੇਸ਼ਵਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਪਿਛਲੇ ਸਾਲ 12729 ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ ਸਨ ਜਿੰਨਾਂ ਨੂੰ ਪਰਖ ਕਰਨ ਉਪਰੰਤ ਬਹੁਤ ਜਲਦ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਮੁਹੱਈਆ ਕਰਵਾ ਦਿੱਤੇ ਜਾਣਗੇ।ਉਨਾਂ ਦੱਸਿਆਂ ਕਿ ਭਵਿੱਖ ਵਿੱਚ ਕਿਸਾਨਾਂ ਨੂੰ ਫਸਲਾਂ ਲਈ ਖਾਦ, ਮਿੱਟੀ ਸਿਹਤ ਕਾਰਡ ਦੇ ਆਧਾਰ `ਤੇ ਹੀ ਮਿਲੇ ਕਰੇਗੀ।ਉਨਾਂ ਦੱਸਿਆ ਕਿ ਇਸ ਸਾਲ ਮਿੱਟੀ ਦੇ ਨਮੂਨੇ ਲੈਣ ਦਾ ਟੀਚਾ 6022 ਮਿਥਿਆ ਗਿਆ ਹੈ ਜੋ 30 ਜੂਨ ਤੱਕ ਇਕੱਤਰ ਕਰ ਲਏ ਜਾਣਗੇ।ਉਨਾਂ ਦੱਸਿਆ ਕਿ ਮਿੱਟੀ ਸਿਹਤ ਕਾਰਡ ਜਾਰੀ ਕਰਨ ਲਈ ਕਿਸਾਨ ਦਾ ਆਧਾਰ ਕਾਰਡ ਹੋਣਾ ਜ਼ਰੂਰੀ ਹੈ।ਉਨਾਂ ਕਿਸਾਨਾਂ ਨੂੰ ਅਪੀਲ਼ ਕਿ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ / ਕਰਮਚਾਰੀ ਜਦੋਂ ਮਿੱਟੀ ਦੇ ਨਮੂਨੇ ਲੈਣ ਸਮੇਂ ਆਧਾਰ ਕਾਰਡ ਦੀ ਮੰਗ ਕਰਨ ਤਾਂ ਜ਼ਰੂਰ ਮੁਹੱਈਆ ਕਰਵਾਏ ਜਾਣ ਤਾਂ ਜੋ ਮਿੱਟੀ ਸਿਹਤ ਕਾਰਡ ਜਾਰੀ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਿਥੇ ਸਮੇਂ ਵਿੱਚ ਟੀਚੇ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਭੋਂਅ ਪਰਖ ਅਫਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭੋਂਅ ਸਿਹਤ ਕਾਰਡ ਦੇ ਆਧਾਰ `ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ, ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਫਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚਾਹਵਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media