ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸੁਭਾਸ਼ ਚੰਦਰ ਨੇ ਦੱਸਿਆ ਕਿ 15 ਮਈ 2018 ਤੋਂ 20 ਜੂਨ, 2018 ਤੱਕ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੇ ਪੰੁਨਰ ਗਠਨ ਦਾ ਕੰਮ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1 ਸਤੰਬਰ, 2018 ਨੂੰ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਨਿਰਧਾਰਤ ਸਥਾਨਾਂ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੀ ਉਪਲਬੱਧ ਹੋਵੇਗੀ।
ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ/ਇਤਰਾਜ 1 ਸਤੰਬਰ ਤੋਂ 31 ਅਕਤੂਬਰ 2018 ਤੱਕ ਲਏ ਜਾਣਗੇ।ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਉਣ ਲਈ ਫਾਰਮ ਨੰ:6 ਅਤੇ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਤੇ ਇਤਰਾਜ ਲਈ ਫਾਰਮ ਨੰ: 7 ਭਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰ: 8 ਅਤੇ ਇਕ ਚੋਣ ਹਲਕੇ ਦੇ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿੱਚ ਇੰਦਰਾਜ ਦੀ ਤਬਦੀਲੀ ਲਈ ਫਾਰਮ ਨੰ: 8 ੳ ਭਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਫਾਰਮ ਚੋਣਕਾਰ ਰਜਿਸਟਰੇਸ਼ਨ ਅਫਸਰ, ਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਬੂਥ ਲੈਵਲ ਅਫਸਰਾਂ ਪਾਸੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੇ ਦਾਅਵੇ ਅਤੇ ਇਤਰਾਜ ਆਨਲਾਈਨ ਪੋਰਟਲ .. `ਤੇ ਵੀ ਅਪਲੋਡ ਕਰ ਸਕਦੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media