Friday, October 9, 2026

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦੇਣੀ ਜਰੂਰੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਸਬੰਧੀ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 10 ਜੁਲਾਈ 2018 ਤੱਕ ਲਾਗੂ ਰਹੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply