ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ।ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 7 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਨੂੰ 10 ਦਿਨਾਂ ’ਚ ਕਿਤਾਬ ਵਾਪਸ ਲੈਣ ਦਾ ਸਮਾਂ ਦਿੱਤਾ ਗਿਆ ਸੀ ਅਤੇ ਕਿਤਾਬ ਵਾਪਸ ਨਾ ਲੈਣ ਦੀ ਸੂਰਤ ਵਿਚ 19 ਮਈ ਨੂੰ ਸਮੂਹ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾਉਣ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵਲੋਂ ਵਿਵਾਦਤ ਕਿਤਾਬ ’ਤੇ ਰੋਕ ਲਗਾਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ 19 ਮਈ ਨੂੰ ਹੋਣ ਵਾਲਾ ਪੰਥਕ ਇਕੱਠ ਵੀ ਰੱਦ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਤਾਬ ਨੂੰ ਲੈ ਕੇ ਸਿੱਖ ਜਗਤ ਅੰਦਰ ਭਾਰੀ ਰੋਸ ਦੀ ਭਾਵਨਾ ਸੀ ਅਤੇ ਸਿੱਖ ਕੌਮ ਵੱਲੋਂ ਕੀਤੇ ਸਮੂਹਿਕ ਯਤਨਾਂ ਤੋਂ ਬਾਅਦ ਪੰਜਾਬ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਿਆ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media