ਭੀਖੀ, 16 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਵਿਖੇ ਬਾਰ੍ਹਵੀ ਜਮਾਤ ਅਤੇ ਦਸਵੀ ਜਮਾਤ ਵਿੱਚੋ
ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਪੁਤਰ ਵਕੀਲ ਸਿੰਘ, ਸ਼ਮਸ਼ੇਰ ਸਿੰਘ ਪੁਤਰ ਸੁਖਦੇਵ ਸਿੰਘ, ਰੁਪਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਤੇ ਇਸੇ ਤਰਾਂ ਦੱਸਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਪੁਤਰ ਨਿਰਮਲ ਸਿੰਘ, ਲਵਪ੍ਰੀਤ ਸਿੰਘ ਪੁਤਰ ਕੇਵਲ ਸਿੰਘ, ਵੁਨੀਤ ਕੁਮਾਰ ਪੁੱਤਰ ਪਵਨ ਕੁਮਾਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਹਨਾਂ ਸਾਰੇ ਵਿਦਿਆਰਥੀਆਂ ਦਾ ਐਸ.ਐਮ.ਸੀ ਕਮੇਟੀ ਅਤੇ ਸਮੂਹ ਸਟਾਫ਼ ਵੱਲੋ ਸਵੇਰ ਦੀ ਸਭਾ ਵਿੱਚ ਵਿਸ਼ੇਸ ਰੂਪ ਨਾਲ ਸਨਮਾਨ ਕੀਤਾ ਗਿਆ।ਸਕੂਲ ਦਾ ਨਤੀਜਾ ਵਧੀਆ ਆਉਣ ਦੀ ਖੁਸ਼ੀ ਵਿੱਚ ਐਸ.ਐਮ.ਸੀ ਕਮੇਟੀ ਅਤੇ ਪੀ.ਟੀ.ਏ ਕਮੇਟੀ ਵੱਲੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਚਾਹ ਪਾਰਟੀ ਕੀਤੀ ਗਈ।ਬੱਚਿਆਂ ਵੱਲੋ ਗਰੁੱਪ ਸ਼ਬਦ, ਲੋਕ ਗੀਤ ਅਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਸਾਹਿਬ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਖੇਤਰ ਵਿੱਚ ਵੱਧ ਤੋਂ ਵੱਧ ਮੱਲਾਂ ਮਾਰਨ ਲਈ ਪ੍ਰੇਰਿਆ।ਇਸ ਤੋਂ ਇਲਾਵਾ ਰਿਟਾ. ਪ੍ਰਿੰਸੀਪਲ ਗੁਰਜੰਟ ਸਿੰਘ ਚੀਮਾ, ਬਲਵੰਤ ਸਿੰਘ ਭੀਖੀ, ਡਾ. ਕਰਨੈਲ ਸਿੰਘ ਵੈਰਾਗੀ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤੇ ਸਕੁਲ ਦਾ ਬਾਰਵੀਂ ਦਾ ਨਤੀਜਾ 100% ਆਊਣ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੋਕੇ ਤੇ ਪ੍ਰਧਾਨ ਕੁਲਦੀਪ ਸਿੰਘ, ਨਿਰਮਲ ਸਿੰਘ ਚੇਅਰਮੈਨ, ਧੰਨਜੀਤ ਸਿੰਘ, ਬਲਵੰਤ ਸਿੰਘ, ਕਾਲਾ ਸਿੰਘ, ਮਲਕੀਤ ਸਿੰਘ ਤੇ ਨਰੇਸ਼ ਕੁਮਾਰ ਚਪਟਾ ਤੋ ਇਲਵਾ ਸਮੂਹ ਸਟਾਫ ਹਜ਼ਾਰ ਸੀ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media