Sunday, June 14, 2026

ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਮੁਕਾਬਲਿਆਂ ’ਚ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ PPN1605201808ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਕਰਵਾਏ ਗਏ ਲਿਖ਼ਤੀ ਧਾਰਮਿਕ ਪ੍ਰੀਖਿਆ, ਭਾਸ਼ਣ ਅਤੇ ਕਵਿਤਾ ਉਚਾਰਣ ਮੁਕਾਬਲੇ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਲਿਖਤੀ ਧਾਰਮਿਕ ਪ੍ਰੀਖਿਆ ’ਚ 37 ਵਿਦਿਆਰਥਣਾਂ ਨੇ ਹਿੱਸਾ ਲਿਆ।ਜਿਨ੍ਹਾਂ ’ਚੋਂ 6ਵੀਂ ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਨੇ ਦੂਸਰਾ, 7ਵੀਂ ਜਮਾਤ ਦੀ ਹਰਲੀਨ ਨੇ ਦੂਸਰਾ, 8ਵੀਂ ਜਮਾਤ ਦੀ ਵਿਦਿਆਰਥਣ ਕਵਿਤਾ ਨੇ ਦੂਸਰਾ, ਭਾਸ਼ਣ ਮੁਕਾਬਲੇ ’ਚ 12ਵੀਂ ਜਮਾਤ ਦੀ ਅੰਕੁਸ਼ਦੀਪ ਨੇ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਕਿਰਤ ਕੌਰ, ਚਰਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਮੀਨਾਕਸ਼ੀ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਧਾਰਮਿਕ ਪ੍ਰੀਖਿਆ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਧਰਮ ਨਾਲ ਜੁੜਣ ਦੀ ਸਿੱਖਿਆ ਦਿੱਤੀ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਅਧਿਆਪਕਾਵਾਂ ਕੰਵਲਜੀਤ ਕੌਰ, ਹਰਲੀਨ ਕੌਰ ਅਤੇ ਰਵਿੰਦਰ ਕੌਰ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply