Sunday, June 14, 2026

ਖਾਲਸਾ ਕਾਲਜ ਲਾਅ ਦੀ ਸਿਮਰਨਜੀਤ ਕੌਰ ਨੇ ’ਵਰਸਿਟੀ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ PPN1605201809ਯੂਨੀਵਰਸਿਟੀ ਵੱਲੋਂ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੇ 7ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚੋਂ 384 ਨੰਬਰਾਂ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਮਨਜੋਤ ਕੌਰ ਨੇ 379 ਨੰਬਰਾਂ ਨਾਲ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।ਇਸ ਮੌਕੇ ਕਾਲਜ ਦੇ ਸਟਾਫ ਮੈਂਬਰ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਡਾ. ਸ਼ਮਸ਼ੇਰ ਸਿੰਘ,  ਡਾ. ਕੋਮਲ ਕਿਸ਼੍ਰਨ ਮਹਿਤਾ, ਡਾ. ਗੁਨੀਸ਼ਾ ਸਲੁਜਾ ਅਤੇ ਪ੍ਰੋ. ਸੀਮਾ ਰਾਣੀ ਆਦਿ ਹਾਜ਼ਰ ਸਨ।
 

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply