Monday, December 23, 2024

ਸਹੋਦਿਆ ਪ੍ਰਿੰਸੀਪਲਾਂ ਵਲੋਂ ਬੀ.ਐਸ.ਈ ਦਿੱਲੀ ਦੇ ਡਿਪਟੀ ਡਾਇਰੈਕਟਰ ਦਾ ਸਨਮਾਨ

PPN1705201804ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਸੀ.ਬੀ.ਐਸ.ਈ ਦਿੱਲੀ ਦੇ ਡਿਪਟੀ ਡਾਇਰੈਕਟਰ (ਅਕਾਦਮਿਕ ਤੇ ਖੇਡਾਂ) ਡਾ. ਮਨਜੀਤ ਸਿੰਘ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਹੋਦਿਆ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਸੀ.ਬੀ.ਐਸ.ਈ ਵੱਲੋਂ ਕਰਵਾਈਆਂ ਖੇਡਾਂ ਦਾ ਜ਼ਿਕਰ ਕਰਦੇ ਕਿਹਾ ਕਿ ਅੰਮ੍ਰਿਤਸਰ ਦੀਆਂ ਸੰਸਥਾਵਾਂ ਵੱਲੋਂ ਸੀ.ਬੀ.ਐਸ.ਈ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ।ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਡਾਇਰੈਕਟਰ/ ਪਿ੍ਰੰਸੀਪਲ ਡਾ. ਧਰਮਵੀਰ ਸਿੰਘ, ਸ੍ਰੀਮਤੀ ਰਮਨ ਦੂਆ ਪਿ੍ਰੰਸੀਪਲ ਮਾਝਾ ਪਬਲਿਕ ਸਕੂਲ, ਸ੍ਰੀਮਤੀ ਨਿਧੀ ਮਹਿਰਾ, ਸੁਨੀਲ ਮਹਿਰਾ ਵਿਵੇਕ ਪਬਲਿਕ ਸਕੂਲ ਵੱਲੋਂ ਡਾ. ਮਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਡਾ. ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply