Monday, December 23, 2024

ਅਧਿਆਪਕਾਂ ਨੂੰ ਖਾਸ ਅਨੁਸ਼ਾਸਨ ਦੀਆਂ ਸੀਮਾਵਾਂ ਤੋਂ ਪਾਰ ਹੋਣ ਦੀ ਲੋੜ – ਪ੍ਰੋ. ਤਲਤ ਅਹਮਦ, ਵਾਈਸ ਚਾਂਸਲਰ

PPN1705201805ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨਵੀਂ ਦਿੱਲੀ ਦੇ ਵਾਈਸ-ਚਾਂਸਲਰ ਪ੍ਰੋ. ਤਲਤ ਅਹਮਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਸਿੱਖਿਆ ਸੰਸਥਾ ਨੂੰ ਨੌਜਵਾਨ ਪੀੜ੍ਹੀ ਦੀਆਂ ਵਧ ਰਹੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਆਪਣੀਆਂ ਆਪ ਨੂੰ ਤਿਆਰ ਰੱਖਣ ਦੀ ਜ਼ਰੂਰਤ ਹੈ, ਕਿਉਂਕਿ ਉਹ ਕਿਸੇ ਵੀ ਅਨੁਸ਼ਾਸਨ ਬਾਰੇ ਜਾਣਕਾਰੀ ਦੀ ਮੰਗ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਅਸੀਂ ਆਪਣੇ ਖਾਸ ਅਨੁਸ਼ਾਸਨ ਦੀਆਂ ਸੀਮਾਵਾਂ ਤਕ ਸੀਮਤ ਰਹਿੰਦੇ ਹਾਂ ਜਦੋਂਕਿ ਇਸ ਦੇ ਉਲਟ, ਸਮੇਂ ਦੀ ਸਖ਼ਤ ਜ਼ਰੂਰਤ ਹੈ ਕਿ ਉਹ ਆਪਣੀਆਂ ਬਣਾਈਆਂ ਸੀਮਾਵਾਂ ਤੋਂ ਬਾਹਰ ਆ ਕੇ ਦੂਜਿਆਂ ਨਾਲ ਰਾਬਤਾ ਬਣਾਉਣ।ਪਾਠਕ੍ਰਮ ਦੀ ਸਮੇਂ-ਸਮੇਂ ਤੇ ਦੁਹਰਾਈ ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਅੱਜ ਦੇ ਵਿਸ਼ਵ-ਵਿਆਪੀ ਸੰਸਾਰ ਵਿਚ ਸਿਖਿਆ ਸਬੰਧੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਇਸ ਦੀ ਬਹੁਤ ਲੋੜ ਹੈ।ਉਨ੍ਹਾਂ ਐਮ.ਐਚ.ਆਰ.ਡੀ ਦੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਉੱਚ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲੰਬਾ ਸਮਾਂ ਲੱਗੇਗਾ।
    ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ (ਯੂ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ) ਵਿਖੇ “ਨਵ ਨਿਯੁਕਤ ਅਧਿਆਪਕਾਂ ਲਈ ਇਕ ਮਹੀਨੇ ਦਾ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ” ਦਾ ਆਗਾਜ਼ ਹੋਇਆ।ਪ੍ਰੋ. ਤਲਤ ਅਹਮਦ ਨੇ ਇਸ ਪ੍ਰੋਗਰਾਮ ਦੇ ਉਦਘਾਟਨੀ ਸ਼ੈਸ਼ਨ ਦੀ ਪ੍ਰਧਾਨਗੀ ਕੀਤੀ। ਇਸ ਵਿਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਵੱਖ-ਵੱਖ ਅਦਾਰਿਆਂ ਵਿਚੋਂ 30 ਅਧਿਆਪਕ ਹਿੱਸਾ ਲੈ ਰਹੇ ਹਨ।
    ਪ੍ਰੋ. ਅਮਿਤ ਕੌਟਸ, ਸਿਖਿਆ ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਦੇ ਕੋਆਰਡੀਨੇਟਰ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।ਪ੍ਰੋਫੈਸਰ ਜਤਿੰਦਰ ਸਿੰਘ ਕੇਂਦਰ ਦੇ ਡਾਇਰੈਕਟਰ ਨੇ ਇਸ ਪ੍ਰੋਗਰਾਮ ਦੇ ਟੀਚਿਆਂ ਅਤੇ ਉਦੇਸ਼ਾਂ ਬਾਰੇ ਦੱਸਿਆ, ਜੋ ਕਿ ਫੈਕਲਟੀ ਡਿਵੈਲਪਮੈਂਟ ਸੈਂਟਰ ਦੇ ਤਹਿਤ ਕਰਵਾਇਆ ਜਾ ਰਿਹਾ ਹੈ।ਡਾ. ਮੋਹਨ ਕੁਮਾਰ ਨੇ ਹੋਰਾਂ ਨੇ ਸਾਰਿਆਂ ਦਾ ਸਵਾਗਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply