Monday, December 23, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ

PPN1805201805ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਰਣੀਆਂ) – ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਨਿਖਾਰਣ, ਵੱਖ-ਵੱਖ ਸਮਾਗਮਾਂ ’ਚ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਦੇ ਮੰਤਵ ਤਹਿਤ ਅੱਜ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਿਵੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ’ਚ ਲਗਪਗ 150 ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਨਾਲ ਭਾਗ ਲਿਆ।
    ਇਸ ਮੌਕੇ ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਮਰੀਕ ਸਿੰਘ ਪਵਾਰ ਅਤੇ ਸੁਪਰੀਡੈਂਟ ਆਫ਼ ਪੁਲਿਸ ਸਰਬਜੀਤ ਸਿੰਘ ਬਾਜਵਾ ਨੂੰ ਸਕੂਲ ਦੇ ਵਿਹੜੇ ’ਚ ਪੁੱਜਣ ’ਤੇ ਗੁਲਦਸਤੇ ਪੇਸ਼ ਕਰਕੇ ਸਵਾਗਤ ਕੀਤਾ।ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਅਤੇ ਡਾਂਸ ਦੀ ਪੇਸ਼ਕਾਰੀ ਕਰਕੇ ਹਾਜ਼ਰੀਨ ਪਾਸੋਂ ਖੂਬ ਵਾਹ-ਵਾਹ ਖੱਟੀ।ਇਸ ਮੌਕੇ ਆਏ ਮਹਿਮਾਨ ਪਵਾਰ ਨੇ ਵਿਦਿਆਰਥੀਆਂ ਦੀ ਵੱਖ-ਵੱਖ ਅਹੁੱਦਿਆਂ ’ਤੇ ਸੇਵਾਵਾਂ ਦੀ ਜਿੰਮੇਵਾਰੀ ਸੌਂਪੀ ਅਤੇ ਇਮਾਨਦਾਰੀ ਤੇ ਲਗਨ ਨਾਲ ਨਿਭਾਉਣ ਦੀ ਸਹੁੰ ਚੁਕਾਈ।ਆਪਣੇ ਭਾਸ਼ਣ ਰਾਹੀਂ ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਅਹੁੱਦਿਆਂ ਨੂੰ ਜਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦਿਆਂ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਇਸ ਮੌਕੇ ਲੜਕਿਆਂ ’ਚ ਅਨੁਭਵ ਅਨੰਦ ਲਈ ਹੈਡ ਬੁਆਏ ਅਤੇ ਲੜਕੀਆਂ ’ਚ ਨਵਨੀਤ ਕੌਰ ਦੀ ਹੈਡ ਗਰਲਜ਼ ਵਾਸਤੇ ਚੋਣ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਅ
    ਇਸ ਮੌਕੇ ਪ੍ਰਿੰਸੀਫਲ ਗਿੱਲ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਵਿਦਿਆਰਥੀ ਹਰੇਕ ਅਹੁੱਦੇ ਦੇ ਪਹਿਲੂ ਤੋਂ ਬਰੀਕੀ ਨਾਲ ਜਾਣੂ ਹੋ ਸਕਣਗੇ ਅਤੇ ਅਗਾਂਹ ਭਵਿੱਖ ’ਚ ਨੌਕਰੀ ਪ੍ਰਾਪਤ ਕਰਨ ’ਤੇ ਉਨ੍ਹਾਂ ਆਪਣੀ ਜ਼ਿੰਮੇਵਾਰੀਆਂ ਬਾਰੇ ਬਾਖੂਬੀ ਗਿਆਤ ਹੋਵੇਗਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply