Friday, April 10, 2026

ਪੰਚਾਇਤਾਂ ਨੂੰ ਨਾਲ ਲੈ ਕੇ ਐਮ.ਆਰ ਟੀਕਾਕਰਨ ਮੁਹਿੰਮ `ਚ ਲਿਆਂਦੀ ਜਾਵੇ ਤੇਜ਼ੀ – ਡੀ.ਸੀ

ਬੀ.ਡੀ.ਪੀ.ਓ ਇਸ ਨੇਕ ਕੰਮ ਲਈ ਪੰਚਾਇਤਾਂ ਦਾ ਸਾਥ ਲੈਣ

PPN1805201808ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਤੱਕ 85 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਅਤੇ ਰੂਬੇਲਾ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਵੱਡੀ ਗਿਣਤੀ ਅਜੇ ਇੰਨਾਂ ਗੰਭੀਰ ਬਿਮਾਰੀਆਂ ਦੇ ਰਾਮਬਾਣ ਇਲਾਜ ਤੋਂ ਸੱਖਣੀ ਪਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਕੀਤਾ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਅਤੇ ਵਿਸ਼ਵ ਸਿਹਤ ਸੰਗਠਨ ਦੀ ਟੀਮ ਵੀ ਹਾਜ਼ਰ ਸੀ।
    ਉਨਾਂ ਦੱਸਿਆ ਕਿ ਖਸਰਾ ਅਤੇ ਰੂਬੇਲਾ ਬਿਮਾਰੀਆਂ ਦੀ ਰੋਕਥਾਮ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 1 ਮਈ ਤੋਂ ਵੱਡੀ ਮੁਹਿੰਮ ਵਿੱਢੀ ਗਈ ਹੈ ਅਤੇ ਇਹ ਟੀਕਾਕਰਨ ਇੰਨਾਂ ਖਤਰਨਾਕ ਬਿਮਾਰੀਆਂ ਨੂੰ ਮਨੁੱਖਤਾ ਤੋਂ ਦੂਰ ਰੱਖਣ ਦਾ ਸਾਧਨ ਹੈ।ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਲਈ ਸਿਹਤ ਵਿਭਾਗ ਨੇ ਮਾਹਿਰ ਡਾਕਟਰਾਂ ਦੀ ਟੀਮਾਂ ਬਣਾਈਆਂ ਹਨ ਜੋ ਕਿ ਸਕੂਲਾਂ ਵਿਚ ਜਾ ਕੇ 9 ਮਹੀਨੇ ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੇ ਧਿਆਨ ਦੇਣ ਦੀ ਬਜਾਏ ਆਪਣੇ ਬੱਚਿਆਂ ਦੀ ਤੰਦਰੁਸਤ ਸਿਹਤ ਦਾ ਫਿਕਰ ਕਰਦਿਆਂ ਇਹ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ ਸਾਢੇ 6 ਲੱਖ ਬੱਚਿਆਂ ਨੂੰ ਇਹ ਟੀਕਾ ਲਗਾਇਆ ਜਾਣਾ ਹੈ, ਪਰ ਅਜੇ 85 ਹਜ਼ਾਰ ਦੇ ਲਗਭਗ ਬੱਚਿਆਂ ਨੂੰ ਟੀਕਾਰਕਰਨ ਹੋਇਆ ਹੈ, ਜੋ ਕਿ ਕੇਵਲ 14 ਫੀਸਦੀ ਬਣਦਾ ਹੈ।
    ਸੰਘਾ ਨੇ ਹਾਜ਼ਰ ਬੀ. ਡੀ.ਪੀ.ਓ ਨੂੰ  ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਉਹ ਪੰਚਾਇਤਾਂ ਦਾ ਸਹਿਯੋਗ ਲੈਣ, ਕਿਉਂਕਿ ਸ਼ਹਿਰੀ ਖੇਤਰ ਦੇ ਮੁਕਾਬਲੇ ਪਿੰਡਾਂ ਵਿਚ ਇਸ ਮੁਹਿੰਮ ਨੂੰ ਘੱਟ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿੱਥੇ ਸਕੂਲਾਂ ਵਿਚ ਆਉਣ ਵਾਲੀਆਂ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ, ਉਥੇ ਪੰਚਾਇਤ ਅਧਿਕਾਰੀ ਗ੍ਰਾਮ ਪੰਚਾਇਤਾਂ ਨੂੰ ਇਸ ਟੀਕਾਰਨ ਲਈ ਰਾਜ਼ੀ ਕਰਵਾਉਣ ਵਾਸਤੇ ਡਾਕਟਰਾਂ ਨਾਲ ਮੀਟਿੰਗਾਂ ਕਰਵਾਉਣ। ਉਨਾਂ ਕਿਹਾ ਕਿ ਵਿਸ਼ਵ ਦੇ ਸਾਰੇ ਅਗਾਂਹਵਧੂ ਦੇਸ਼ਾਂ ਵਿਚ ਕਰੀਬ 50 ਸਾਲ ਤੋਂ ਇਹ ਟੀਕਾ ਬੱਚਿਆਂ ਨੂੰ ਲਗਾਇਆ ਜਾ ਰਿਹਾ ਹੈ ਅਤੇ ਇਸ ਦਾ ਕੋਈ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply