ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ।ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ। ਜਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ।ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ। ਇਹ ਹੁਕਮ 9 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media