Friday, April 10, 2026

ਗੱਡੀਆਂ ਉਪਰ ਲਾਲ, ਅੰਬਰ ਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

Banned1ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜੁਲਾਈ 2018 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply