ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜੁਲਾਈ 2018 ਤੱਕ ਲਾਗੂ ਰਹੇਗਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media