Friday, April 10, 2026

ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁੱਧ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

PPN1805201815ਪਠਾਨਕੋਟ, 18 ਮਈ (ਪੰਜਾਬ ਪੋਪਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ,ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਪਿੰਡ ਗੁਲਪੁਰ ਵਿੱਚ ਸਥਿਤ ਰਾਕੇਸ਼ ਕੁਮਾਰ ਖੇਤੀ ਫਾਰਮ ਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਲਗਾਏ ਫਾਰਮ ਸਕੂਲ ਦੀ ਸ਼ੁਰੂਆਤ ਕਰਦਿਆਂ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਫਾਰਮ ਸਕੂਲ ਦੇ ਪਹਿਲੇ ਸ਼ੈਸ਼ਨ ਮੌਕੇ ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
                ਫਾਰਮ ਸਕੂਲ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਦੇ ਪੱਕਣ ਤੱਕ ਕੁੱਲ 6 ਤਕਨੀਕੀ ਸ਼ੈਸ਼ਨ ਲਗਾਏ ਜਾਣਗੇ, ਜਿਸ ਵਿੱਚ ਮੌਸਮ/ ਸਮੇਂ ਅਨੁਸਾਰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਸ ਮਕਸਦ ਲਈ ਕੁੱਲ 30 ਕਿਸਾਨਾਂ ਨੂੰ ਤਕਨੀਕੀ ਤੌਰ `ਤੇ ਮਜ਼ਬੂਤ ਕਰਨ ਲਈ ਚੋਣ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਦੇ ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁੱਧ ਆਮਦਨ ਵਧਾਈ ਜਾ ਸਕੇ।ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਤਵੀਆਂ ਜਾਂ ਪਲਟਾਵੀਂ ਹੱਲ ਨਾਲ ਵਾਹ ਕੇ ਦਬਾ ਦੇਣਾ ਚਾਹੀਦਾ ਜੋ ਝੋਨੇ ਦੀ ਲਵਾਈ ਤੱਕ ਗਲ ਸੜ ਕੇ ਮਿੱਟੀ ਉਪਜਾਊ ਸ਼ਕਤੀ ਵਧਾਉਣ ਵਿੱਚ ਸਹਾਈ ਹੋਵੇਗਾ। ਉਨਾਂ ਕਿਹਾ ਕਿ ਝੋਨੇ ੳਤੇ ਬਾਸਮਤੀ ਦੀ ਫਸਲ ਨੂੰ ਰੋਗ ਮੁਕਤ ਰੱਖਣ ਪਨੀਰੀ ਬੀਜਣ ਤੋਂ ਪਹਿਲਾਂ ਉਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ।ਉਨਾਂ ਕਿਹਾ ਕਿ ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਕਰਕੇ ਦੁਕਾਨਦਾਰਾਂ ਤੇ ਕਰਦੇ ਹਨ, ਜਿਸ ਨਾਲ ਕਈ ਵਾਰੀ ਫਾਇਦੇ ਦੀ ਬਿਜਾਏ ਨੁਕਸਾਨ ਹੋ ਜਾਂਦਾ ਹੈ।ਉਨਾਂ ਕਿਹਾ ਕਿ ਦੁਕਾਨਦਾਰ ਆਮ ਕਰਕੇ ਕਿਸਾਨਾਂ ਨੂੰ ਸਿਫਾਰਸ਼ਾਂ ਦੇ ਉਲਟ ਘਟੋ ਘੱਟ ਦੋ ਕੀਟ ਨਾਸ਼ਕ ਦਵਾਈਆਂ ਦੇ ਦਿੰਦੇ ਹਨ ਅਤੇ ਕਈ ਵਾਰ ਦਵਾਈ ਦੀ ਸਿਫਾਰਸ਼ਾਂ ਦੇ ਉਲਟ ਮਾਤਰਾ ਵੀ ਵਧਾ ਕੇ ਦਿੰਦੇ ਹਨ ਤਾਂ ਜੋ ਉਨਾਂ ਦੀ ਵਿਕਰੀ ਵੱਧ ਹੋਣ ਕਾਰਨ ਫਾਇਦਾ ਜ਼ਿਆਦਾ ਹੋ ਸਕੇ ,ਪਰ ਇਸ ਨਾਲ ਜਿਥੇ ਕਿਸਾਨ ਦਾ ਆਰਥਿਕ ਸ਼ੋਸ਼ਣ ਹੁੰਦਾ ਹੈ, ਉਥੇ ਫਸਲ ਉੱਪਰ ਕੀੜਿਆਂ ਦੀ ਰੋਕਥਾਮ ਵੀ ਨਹੀਂ ਹੁੰਦੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੇ ਬੀਜ ਨੂੰ ਸੋਧਣ ਦੇ ਤਾਰੀਕੇ ਨੂੰ ਪ੍ਰਦਰਸ਼ਤ ਕਰਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।ਅਗਾਂਹਵਧੂ ਕਿਸਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਅਪੀਲਾਂ ਨੂੰ ਮੁੱਖ ਰੱਖਦਿਆਂ ਕਣਕ ਦਾ ਨਾੜ ਖੇਤਾਂ ਵਿੱਚ ਵਾਹ ਦਿੱਤਾ ਹੈ, ਪਰ ਬਿਜਲੀ ਘੱਟ ਆਉਣ ਕਾਰਨ ਪਾਣੀ ਨਹੀਂ ਲਗਾਇਆ ਜਾ ਸਕਿਆ ਜਿਸ ਨਾਲ ਨਾੜ ਨੂੰ ਗਾਲਣ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨਾਂ ਜ਼ਿਲਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਰੋਜਾਨਾ 8 ਘੰਟੇ ਬਿਜਲੀ ਨਿਰੰਤਰ ਦਿੱੱਤੀ ਜਾਵੇ ਤਾਂ ਜੋ ਨਾੜ ਗਾਲਣ ਦੇ ਨਾਲ ਨਾਲ ਚਾਰਾ, ਮੂੰਗੀ ਮਾਂਹ ਕਮਾਦ ਨੂੰ ਸਮੇਂ ਸਿਰ ਪਾਣੀ ਲਗਾਇਆ ਜਾ ਸਕੇ ਅਤੇ ਝੋਨੇ ਦੀ ਪਨੀਰੀ ਵੀ ਬੀਜੀ ਜਾ ਸਕੇ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply