Sunday, October 25, 2026

ਡੀਏਵੀ ਇੰਟਰਟਨੈਸ਼ਨਲ ਦੇ ਐਨ.ਸੀ.ਸੀ ਕੈਡਿਟਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ

PPN1905201801 ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ-11 ਬਟਾਲੀਅਨ ਦੇ ਕਮਾਡਿੰਗ ਅਫਸਰ ਕਰਨਲ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਏਵੀ ਇੰਟਰਟਨੈਸ਼ਨਲ ਸਕੂਲ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਸਥਾਨਕ ਕੰਪਨੀ ਗਾਰਡਨ ਵਿਖੇ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ ਕਰ ਕੇ ਉਸ ਨੂੰ ਨਵਾਂ ਰੂਪ ਦਿੱਤਾ ਗਿਆ। ਵਿਦਿਆਰਥੀਆਂ ਨੇ ਉੇਥੇ ਆਏ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਅਜਿਹੇ ਬੁੱਤ ਸਾਨੂੰ ਇਤਿਹਾਸ ਨਾਲ ਜੋੜਦੇ ਹਨ। ਇਸ ਲਈ ਇਹਨਾਂ ਦੀ ਸਾਂਭ ਸੰਭਾਲ ਰੱਖਣਾ ਸਾਡਾ ਸਭ ਦਾ ਫਰਜ਼ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਭਵਿੱਖ ਵਿੱਚ ਵੀ ਉਹ ਇਤਿਹਾਸ ਤੇ ਵਿਰਾਸਤ ਨੂੰ ਸੰਭਾਲਣ ਵਿੱਚ ਇਸੇ ਤਰਾਂ ਹਮੇਸ਼ਾਂ ਆਪਣਾ ਯੋਗਦਾਨ ਪਾਉਂਦੇ ਰਹਿਣ।PPN1905201802

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply