Friday, August 28, 2026

`ਨਸ਼ੇ ਤੇ ਧਰਨੇ ਮੁਕਤ‘ਹੋਵੇਗਾ ਪੰਜਾਬ – ਓਮ ਪ੍ਰਕਾਸ਼ ਸੋਨੀ

PPN1905201809ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਆਂਗਣਵਾੜੀ ਵਰਕਰਾਂ / ਹੈਲਪਰਾਂ ਦੇ ਮਸਲੇ ਹੱਲ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਸਕੂਲ ਸਿੱਖਿਆ, ਵਾਤਾਵਰਣ ਅਤੇ ਆਜ਼ਾਦੀ ਘੁਲਾਟੀਏ ਬਾਰੇ ਮੰਤਰੀ ਸ੍ਰੀ ਓ:ਪੀ: ਸੋਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ  ਤਰਨਤਾਰਨ ਪੁੱਜਣ ਤੇ ਆਂਗਨਵਾੜੀ ਵਰਕਰਾਂ ਦੇ ਪ੍ਰਤੀਨਿਧੀਆਂ ਦੀ ਮੁਲਾਕਾਤ ਕਰਵਾਈ।ਮੁੱਖ ਮੰਤਰੀ ਪੰਜਾਬ ਨਸ਼ਾਖੋਰੀ ਰੋਕਣ ਵਾਲੇ ਅਫਸਰ (ਡੀ.ਏ.ਪੀ.ਓ) ਦੇ ਦੂਜੇ ਪੜਾਅ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਲਾਂਚ ਕਰਨ ਲਈ ਸੂਬੇ ਦੇ ਹਰੇਕ ਇਲਾਕੇ ਨੂੰ ‘ਨਸ਼ਾ ਮੁਕਤ ਮੁਹੱਲਾ‘ ਬਣਾਉਣ ਲਈ ਤਰਨ ਤਾਰਨ ਵਿਖੇ ਆਏ ਹੋਏ ਸਨ।ਓ.ਪੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਆਂਗਣਵਾੜੀ ਵਰਕਰਾਂ ਵਿਚਕਾਰ ਮੀਟਿੰਗ ਹੋਈ ਜਿਸ ਵਿੱਚ ਉਨਾਂ ਦੀਆਂ ਸਮੱਸਿਆਂ ਬਾਰੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸ਼ਾਹਕੋਟ ਦੀ ਜਿਮਨੀ ਚੋਣ ਤੋਂ ਬਾਅਦ ਉਨਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ।ਆਂਗਨਵਾੜੀ ਮੁਲਾਜਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਸੰਤੁਸ਼ਟ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਬੜੇ ਧਿਆਨ ਨਾਲ ਉਨਾਂ ਦੀਆਂ ਮੰਗਾਂ ਨੂੰ ਸੁਣਿਆ ਹੈ ਅਤੇ ਉਨਾਂ ਨੂੰ ਹੱਲ ਕਰਨ ਦਾ ਪੂਰਨ ਭਰੋਸਾ ਦਿੱਤਾ ਹੈ।ਉਨਾਂ ਨੇ ਕਿਹਾ ਕਿ ਇਹ ਸਭ ਕੁੱਝ ਸਿਖਿਆ ਮੰਤਰੀ ਦੀ ਨੇਕ ਨੀਤੀ ਚੰਗੀ ਸੋਚ ਦੇ ਕਾਰਨ ਸੰਭਵ ਹੋਇਆ ਹੈ।
 ਇਸ ਮੌਕੇ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਹੁਣ  ਜਲਦ ਹੀ ਨਸ਼ਾ ਮੁਕਤ ਅਤੇ ਧਰਨਾ ਮੁਕਤ ਹੋ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਨੇ ਇਹ ਸਭ ਕੁੱਝ ਸਿਆਸੀ ਲਾਹਾ ਲੈਣ ਲਈ ਨਹੀਂ ਬਲਕਿ ਆਂਗਨਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਹੈ।

 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply