ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਦੱਸਿਆ ਕਿ 15 ਮਈ ਤੋਂ 20 ਜੂਨ ਤੱਕ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਘਰ-ਘਰ ਜਾ ਕੇ ਵੇਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਪੋਲਿੰਗ ਇਮਾਰਤਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਉਨਾਂ ਇਹ ਵੀ ਦੱਸਿਆ ਕਿ 1 ਅਗਸਤ ਤੋਂ 31 ਅਗਸਤ 2018 ਤੱਕ ਡਰਾਫਟ ਵੋਟਰ ਸੂਚੀ ਤਿਆਰ ਕਰਨ ਤੋਂ ਇਲਾਵਾ ਕੰਟਰੋਲ ਟੇਬਲਾਂ ਦੀ ਅੱਪਡੇਸ਼ਨ ਕੀਤੀ ਜਾਵੇਗੀ ਅਤੇ 01 ਸਤੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ, ਜਦਕਿ 01 ਸਤੰਬਰ ਤੋਂ 31 ਅਕਤੂਬਰ ਤੱਕ ਦਾਅਵੇ ਤੇ ਇਤਰਾਜ਼ (ਫਾਰਮ ਨੰਬਰ-6, 6 (ੳ), 7, 8 ਅਤੇ 8 (ੳ) ਵਿਚ) ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਹੋਵੇਗੀ।
ਸੁਭਾਸ਼ ਚੰਦਰ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਵਿਚ ਆਪਣਾ ਨਾਮ ਸ਼ਾਮਿਲ ਕਰਨ, ਸੋਧ ਕਰਨ ਜਾਂ ਨਾਮ ਕਟਵਾਉਣ ਲਈ ਸਬੰਧਤ ਫਾਰਮ ਭਰਕੇ ਸਬੰਧਤ ਬੀ.ਐਲ.ਓ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਦਿੱਤੇ ਜਾਣ ਜਾਂ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਪੋਰਟਲ .9 ’ਤੇ ਆਨਲਾਈਨ ਭਰੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੰਦਿਆਂ ਹਰੇਕ ਯੋਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media