ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ’ਚ ਉਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …