ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 11 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media