Thursday, November 5, 2026

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

IMGNOTAVAILABLEਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ।ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜੁਲਾਈ 2018 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply