Monday, June 15, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

Banned1ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜੁਲਾਈ 2018 ਤੱਕ ਲਾਗੂ ਰਹੇਗਾ।
    ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
 

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply