ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਲੇਬਰ ਇਨਫੋਰਸਮੈਂਟ ਅਫ਼ਸਰ ਮਨੋਜ਼ ਸ਼ਰਮਾ ਨੇ ਇਕ ਪ੍ਰੈਸ ਬਿਆਨ ਰਾਹੀਂ ਦਸਿਆ ਹੈ ਕਿ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ ਐਕਟ 1958 ਸਾਰੇ ਪੰਜਾਬ ਵਿਚ ਲਾਗੂ ਹੈ।ਉਨ੍ਹਾਂ ਨੇ ਕਿਹਾ ਕਿ ਇਸ ਐਕਟ ਅਧੀਨ ਪਿੰਡ ਅਤੇ ਸ਼ਹਿਰ ਅੰਦਰ ਦੁਕਾਨਾਂ, ਹੋਟਲਾਂ, ਸ਼ਾਪਿੰਗ ਮਾਲ, ਹਸਪਤਾਲਾਂ ਆਦਿ ਦੀ ਰਜਿਸਟਰੇਸ਼ਨ ਹੁੰਦੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹੁਣ ਸਰਕਾਰ ਵਲੋਂ ਇਸ ਐਕਟ ਅਧੀਨ ਰਜਿਸਟ੍ਰੇਸ਼ਨ ਨੂੰ ਸੁਖਾਲਾ ਕਰਦੇ ਹੋਏ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਵੈਬ-ਸਾਇਟ ’ਤੇ ਲਾਗਇੰਨ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਰਾਂ ਨੇ ਸਮੂਹ ਦੁਕਾਨਦਾਰਾਂ, ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਹਸਪਤਾਲਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਉਹ ਆਪਣੇ ਅਦਾਰਿਆਂ ਨੂੰ ਜਲਦੀ ਤੋਂ ਜਲਦੀ ਆਨਲਾਈਨ ਰਜਿਸਟਰਡ ਕਰਵਾਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media