ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਚੱਬਾ ਵਿਖੇ 10 ਨਵੰਬਰ 2015 ਨੂੰ ਕਰਵਾਏ ਗਏ ਸਰਬਤ ਖਾਲਸਾ ਸੰਮੇਲਨ ਨੂੰ ਲੈ ਕੇ ਆਰ.ਐਸ.ਐਸ ਦੇ ਸ਼ਹਿ ਤੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ `ਤੇ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਚਾਟੀਵਿੰਡ ਵਿਖੇ ਦਰਜ ਕੀਤੇ ਗਏ ਦੇਸ਼ ਧ੍ਰੋਹ ਦੇ ਮੁਕੱਦਮੇ ਨੂੰ ਜਸਟਿਸ ਰਣਜੀਤ ਸਿੰਘ ਵੱਲੋਂ ਖਾਰਿਜ ਕਰਦਿਆਂ ਇਸ ਕੇਸ ਵਿੱਚ ਨਾਮਜਦ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕੀਤਾ ਹੈ।ਇਸ ਗੱਲ ਦਾ ਖੁਲਾਸਾ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਜਸਟਿਸ ਰਣਜੀਤ ਸਿੰਘ ਦਾ ਧੰਨਵਾਦ ਕਰਦਿਆਂ ਅੱਜ ਇੱਥੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਦੇਸ਼ ਧ੍ਰੋਹੀ ਦੇ ਮਾਮਲੇ ਨੂੰ ਲੈ ਕੇ ਪਾਰਟੀ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਜੀਤ ਸਿੰਘ ਮਾਨ ਵੱਲੋਂ ਜਸਟਿਸ ਰਣਜੀਤ ਸਿੰਘ ਨੂੰ ਇੱਕ ਲਿਖਤੀ ਮੰਗ ਪੱਤਰ ਪੇਸ਼ ਕਰਕੇ ਇਸ ਨੂੰ ਮੂਲੋਂ ਰੱਦ ਕਰਨ ਦੀ ਬੇਨਤੀ ਕੀਤੀ ਸੀ। ਜਿਸ ਨੂੰ ਜਸਟਿਸ ਰਣਜੀਤ ਸਿੰਘ ਦੇ ਵੱਲੋਂ ਪ੍ਰਵਾਨ ਕਰਦਿਆਂ ਇਸ ਦੇ ਕਾਨੂੰਨੀ ਪਹਿਲੂਆਂ ਤੇ ਨਜ਼ਰਸਾਨੀ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ ਤੇ ਮਾਨਯੋਗ ਅਦਾਲਤ ਵੱਲੋਂ ਦਿਹਾਤੀ ਪੁਲਿਸ ਨੂੰ ਇਹ ਮੁਕੱਦਮਾ ਰੱਦ ਕਰਨ ਦੀ ਲਿਖਤੀ ਸਿਫਾਰਿਸ਼ ਕੀਤੀ ਸੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …