ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮਿ੍ਰਤਸਰ ਦੇ ਨੇੜਲੇ ਕਥੂਨੰਗਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਿਜਲੀ ਮੁੜ ਚਾਲੂ ਕਰਵਾਉਣ ਲਈ ਬਿਲ ਆਪਣੀ ਜੇਬ ਵਿਚੋਂ ਭਰਿਆ ਹੈ। ਬਿਜਲੀ ਬਿਲਾਂ ਦੀ ਅਦਾਇਗੀ ਨਾ ਹੋਣ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਸਕੂਲ ਨੂੰ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਸੀ।
ਮਜੀਠੀਆ ਜਿਸ ਦੇ ਹਲਕੇ ਵਿੱਚ ਇਹ ਸਕੂਲ ਆਉਦਾ ਹੈ, ਨੂੰ ਸਕੂਲੀ ਬੱਚਿਆਂ ਦੀ ਤਰਸਯੋਗ ਹਾਲਤ ਦੀ ਜਾਣਕਾਰੀ ਦਿੱਤੀ ਗਈ ਸੀ ਕਿ ਬਚਿਆਂ ਨੂੰ ਰੁੱਖਾਂ ਦੇ ਹੇਠਾਂ ਬੈਠ ਕੇ ਪੜਣ ਲਈ ਮਜਬੂਰ ਕੀਤਾ ਜਾ ਰਿਹਾ ਸੀ।ਪ੍ਰਸ਼ਾਸਨ ਦੀ ਅਣਦੇਖੀ ਕਾਰਨ ਸਕੂਲ ਦੇ ਅਧਿਆਪਕ ਅਤੇ ਪ੍ਰਿੰਸੀਪਲ ਬੇਵੱਸ ਸਨ।
ਮਜੀਠੀਆ ਨੇ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਾਂਗਰਸੀ ਆਗੂਆਂ ਦੇ ਤਾਂ 84 ਲੱਖ ਤਕ ਦੇ ਬਿੱਲ ਮੁਆਫ ਕਰ ਦਿਤੇ ਹਨ, ਪਰ ਉਨ੍ਹਾਂ ਕੋਲ ਸਕੂਲ ਦੇ ਬੱਚਿਆਂ ਲਈ ਇੰਨੀ ਥੋੜੀ ਰਕਮ ਵੀ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਹਿਲਾਂ ਸੂਬੇ ਦੇ 800 ਐਲੀਮੈਂਟਰੀ ਸਕੂਲ ਬੰਦ ਕਰ ਦਿੱਤੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਅੰਮ੍ਰਿਤਸਰ ਦੇ ਬਾਰਡਰ ਜ਼ਿਲ੍ਹੇ ਤੋਂ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media