Friday, October 18, 2024

ਫਾਜਿਲਕਾ ਜਿਲ੍ਹੇ ਵਿਚ 28200 ਹੈਕਟੇਅਰ ਰਕਬਾ ਬਾਗਬਾਨੀ ਅਤੇ 900 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ  – ਬਰਾੜ

PPN11081417

ਫਾਜਿਲਕਾ,  11 ਅਗਸਤ (ਵਿਨੀਤ ਅਰੋੜਾ) – ਫਾਜ਼ਿਲਕਾ ਜਿਲ੍ਹੇ ਅੰਦਰ ਖੇਤੀ ਵਿਭਿਨਤਾ ਲਿਆਉਣ ਅਤੇ ਬਾਗਬਾਨੀ ਅਧੀਨ ਰਕਬਾ ਵਧਾਉਣ ਤਹਿਤ ਕੀਤੇ ਗਏ ਉਪਰਾਲਿਆਂ ਸਦਕਾ ਹੁਣ ਤਕ 28200 ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਂਦਾ ਗਿਆ ਹੈ ਜਿਸ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਇਆ ਹੈ ਉੱਥੇ ਹੀ ਪਾਣੀ ਅਤੇ ਖਾਦਾਂ ਦੀ ਭਾਰੀ ਬਚਤ ਹੋਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਜਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਕਾਸ ਕਾਰਜਾ ਦਾ ਜ਼ਾਇਜਾ ਲੈਣ ਉਪਰੰਤ ਦਿੱਤੀ । 
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿਚ ਪੁਰਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ, ਵਿਕਾਸ ਕਾਰਜਾਂ ਅਤੇ ਸੇਵਾਵਾਂ ਦਾ ਲਾਭ ਹੇਠਲੇ ਪੱਧਰ ਤੇ ਪਹੁੰਚਣਾ ਚਾਹੀਦਾ ਹੈ ਤਾਂ ਜੋ ਇਸ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ । ਇਸ ਮੌਕੇ ਉਨ੍ਹਾਂ ਬਾਰਡਰ ਏਰੀਆਂ  ਵਿਕਾਸ ਪ੍ਰਾਜੈਕਟ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾਂ, ਸਵਰਨ ਜਯੰਤੀ ਗ੍ਰਾਮ ਯੋਜਨਾ, ਇੰਦਰਾ ਅਵਾਸ ਯੋਜਨਾ ਸਮੇਤ ਵੱਖ ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।  ਲੋਕ ਨਿਰਮਾਨ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਜੁਲਾਈ 2015 ਤੱਕ ਇਸਦੇ ਮੁਕੰਮਲ ਹੋਣ ਦੀ ਉਮੀਦ ਹੈ ।  ਉਨ੍ਹਾਂ ਸਾਦਕੀ ਚੌਕੀ ਵਿਖੇ ਚਲ ਰਹੇ ਵਿਕਾਸ ਕਾਰਜਾਂ , ਫਾਜਿਲਕਾ ਤੋਂ ਸਾਦਕੀ ਚੌਕੀ ਤੱਕ ਚੁੰਹ ਮਾਰਗੀ ਸੜਕ ਦੇ ਨਿਰਮਾਨ ਕਾਰਜਾ ਸਬੰਧੀ ਪ੍ਰਗਤੀ ਦਾ ਵੀ ਜਾਇਜਾ ਲਿਆ । ਉਨ੍ਹਾਂ ਦੱਸਿਆ ਕਿ  ਜਿਲ੍ਹੇ ਅੰਦਰ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਅਧੀਨ ਵਿਕਾਸ ਕਾਰਜਾਂ ਤੇ 6 ਕਰੋੜ 57 ਲੱਖ ਰੂਪਏ ਖਰਚੇ ਜਾ ਰਹੇ ਹਨ। 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਸੜਕਾਂ,ਮੰਡੀਆਂ, ਸੜਕਾਂ ਦੀ ਸਪੈਸ਼ਲ ਰਿਪੇਅਰ, ਪਿੰਡਾਂ ਵਿਚ ਸੋ ਪ੍ਰਤੀਸ਼ਤ ਸੀ.ਸੀ. ਫਲੋਰਿੰਗ ਦੇ ਨਿਰਮਾਣ ਕਾਰਜਾਂ, ਫਾਜਿਲਕਾ ਵਿਖੇ ਬਣ ਰਹੇ ਆਡੀਟੋਰੀਅਮ ਦੀ ਉਸਾਰੀ, ਜਨ ਸਿਹਤ, ਸੀਵਰੇਜ, ਆਰ.ਓ.ਪਲਾਂਟ, ਨਬਾਰਡ ਦੇ ਪ੍ਰਾਜੈਕਟਾਂ, ਸ਼ਗਨ ਸਕੀਮ, ਪੈਨਸ਼ਨ ਸਕੀਮਾਂ ਆਦਿ ਦਾ ਵੀ ਜਾਇਜ਼ਾ ਲਿਆ।  ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਅੰਦਰ 900 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਅਤੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿਲ੍ਹੇ ਦੇ ਪਿੰਡ ਸ਼ਜਰਾਣਾ ਅਤੇ ਬਹਾਦਰਖੇੜਾ ਵਿਖੇ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ । ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ ਅਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਉਨ੍ਹਾਂ ਨੂੰ ਲਗਾਤਾਰ ਭੇਜੀ ਜਾਵੇ।  
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ, ਕੈਪਟਨ ਕਰਨੈਲ ਸਿੰਘ ਐਸ.ਡੀ.ਐਮ. ਫਾਜਿਲਕਾ, ਸ੍ਰੀ ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ, ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ(ਜ), ਸ. ਗੁਰਮੀਤ ਸਿੰਘ ਐਸ.ਪੀ(ਡੀ) ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply