ਪਿੰਡ ਲਾਹੜੀ ਗੁਜਰਾਂ ਵਿੱਚ ਦੂਜੇ ਫਾਰਮ ਸਕੂਲ ਦੀ ਸ਼ੁਰੂਆਤ
ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਖੇਤੀ ਸਮੱਗਰੀ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਲਾਹੜੀ ਗੁਜਰਾਂ ਫਾਰਮ ਸਕੂਲ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੇ ਫਾਰਮ ਸਕੂਲ ਤੇ ਪਨੀਰੀ ਬੀਜਣ ਤੋਂ ਲੈ ਕੇ ਪਰਾਲੀ ਦੀ ਸਾਂਭ ਸੰਭਾਲ ਤੱਕ 6 ਕਲਾਸਾਂ ਲਗਾਈਆਂ ਜਾਣਗੀਆਂ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦੇਣਗੇ।ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਜਾਣ ਵਾਲੇ ਫਾਰਮ ਸਕੂਲ ਦੇ ਪਹਿਲੇ ਸ਼ੈਸ਼ਨ ਮੌਕੇ ਸ਼੍ਰੀਮਤੀ ਮਨਜੀਤ ਕੌਰ, ਸਾਕਸ਼ੀ ਖੇੇਤੀ ਉਪ ਨਿਰੀਖਕ, ਸਾਹਿਲ ਮਹਾਜਨ, ਮਨਦੀਪ ਕੁਮਾਰ ਸਹਾਇਕ ਤਕਨੀਕੀ ਵਿਨੋਦ ਕੁਮਾਰ, ਸੁਰਿੰਦਰ ਕੁਮਾਰ ਸੈਣੀ, ਰਜਿੰਦਰ ਪ੍ਰਤਾਪ ਵਿੱਕੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕੇਂਦਰੀ ਪ੍ਰਯੋਜਿਤ ਸਕੀਮ ਨੈਸ਼ਨਲ ਮਿਸ਼ਨ ਆਨ ਐਗਰੀਕਲਚਰਲ ਐਕਸਟੈਂਸ਼ਨ ਐਡ ਟੈਕਨੋਲੋਜੀ ਤਹਿਤ ਬਲਾਕ ਪਠਾਨਕੋਟ ਦੇ ਤਿੰਨ ਪਿੰਡਾਂ ਵਿੱਚ ਤਿੰਨ ਫਾਰ ਸਕੂਲ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਹਰੇਕ ਫਾਰਮ ਸਕੂਲ ਵਿੱਚ 30-30 ਕਿਸਾਨਾਂ ਨੂੰ ਪਨੀਰੀ ਦੀ ਬਿਜਾਈ ਤੋਂ ਲੈ ਕੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਤਕਨੀਕੀ ਤੌਰ ਤੇ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਦੇ ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁੱਧ ਆਮਦਨ ਵਧਾਈ ਜਾ ਸਕੇ।ਉਨਾਂ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2019 ਵਿੱਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ 20 ਮਈ ਅਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਿਤ ਕੀਤੀ ਗਈ ਹੈ।
Punjab Post Daily Online Newspaper & Print Media