ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿਖੇ ਜਸਪ੍ਰੀਤ ਸਿੰਘ ਨਾਂ ਦੇ ਇੱਕ ਸਿੱਖ ਨੂੰ ਕਾਲੇ ਮੂਲ ਦੇ ਵਿਅਕਤੀ ਵੱਲੋਂ ਗੋਲੀ ਮਾਰਨ ਦੀ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਰੋਕਣ ਲਈ ਭਾਰਤ ਸਰਕਾਰ ਨੂੰ ਆਪਣੀ ਭੂਮਿਕਾ ਸੁਚੇਤ ਢੰਗ ਨਾਲ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਅੰਦਰ ਵੱਸੇ ਸਿੱਖਾਂ ਨੇ ਉਥੋਂ ਦੀ ਤਰੱਕੀ ਲਈ ਭਰਪੂਰ ਯੋਗਦਾਨ ਪਾਇਆ ਹੈ, ਪਰ ਫਿਰ ਵੀ ਕਈ ਵਾਰ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਜਸਪ੍ਰੀਤ ਸਿੰਘ ’ਤੇ ਅਮਰੀਕਾ ਵਿਚ ਹੋਏ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।
ਇਸੇ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਨਿਊਯਾਰਕ ਪੁਲਿਸ ਵਿਭਾਗ ਵਿਚ ਸਹਾਇਕ ਪੁਲਿਸ ਅਫ਼ਸਰ ਦੇ ਅਹੁੱਦੇ ’ਤੇ ਨਿਯੁੱਕਤ ਹੋਣ ਵਾਲੀ ਪਹਿਲੀ ਦਸਤਾਰਧਾਰੀ ਸਿੱਖ ਗੁਰਸੋਚ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਸੋਚ ਦੀ ਇਸ ਨਿਯੁੱਕਤੀ ਨਾਲ ਅਮਰੀਕਾ ਅੰਦਰ ਯਕੀਨਨ ਸਿੱਖ ਪਛਾਣ ਨੂੰ ਤਾਕਤ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਸੋਚ ਕੌਰ ਸਿੱਖ ਪ੍ਰੰਪਰਾ, ਸਿੱਖ ਸੱਭਿਆਚਾਰ, ਸਿੱਖ ਰਵਾਇਤਾਂ ਦੇ ਪ੍ਰਚਾਰ ਲਈ ਕਾਰਜ ਕਰੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media