ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਬਲਵੰਤ ਸਿੰਘ ਢਿੱਲੋਂ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸਰਕਾਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਵਾਦਿਤ ਕਿਤਾਬ ਸਬੰਧੀ ਗਠਿਤ ਕੀਤੀ ਕਮੇਟੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਹੈ, ਜਿਸ ’ਤੇ ਕਾਰਵਾਈ ਕਰਦਿਆਂ ਡਾ. ਬਲਵੰਤ ਸਿੰਘ ਢਿੱਲੋਂ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਨਾਵਾਂ ਸਬੰਧੀ ਪੱਤਰ ਕਮੇਟੀ ਵੱਲੋਂ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media