ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।
ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਨੇ ਉਨਾਂ ਲਈ ਜੋ ਦੁਆਵਾਂ ਕੀਤੀਆਂ ਸਨ ਉਹ ਉਨ੍ਹਾਂ ਸਭ ਦਾ ਬਹੁਤ ਧੰਂਵਾਦੀ ਹਨ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਵਿਸ਼ਵਾਸ਼ ਟੁੱਟਣ ਨਹੀਂ ਦੇਣਾ ਅਤੇ ਲੋਕਾਂ ਦੀਆਂ ਆਸਾਂ ਤੇ ਖਰਾ ਉਤਰਣਗੇ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਉਨਾ ਦੇ ਅੰਗ ਸੰਗ ਸਹਾਈ ਹੋਣ ਤਾਂ ਜੋ ਉਹ ਹੁਣ ਹੋਰ ਮਜਬੂਤ ਹੋ ਕੇ ਪੰਜਾਬ ਦਾ ਵਿਕਾਸ ਕਰ ਸਕਣ।ਸਿੱਧੂ ਨੇ ਕਿਹਾ ਕਿ ਮੈਂ ਅੱਜ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ।
ੱਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।ਬਿਆਸ ਦਰਿਆ ਵਿੱਚ ਜਹਿਰੀਲਾ ਪਾਣੀ ਮਿਲਣ ਦੇ ਸਬੰਧ ਵਿੱਚ ਪ੍ਰੈਸ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …