ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰੇ ਦੇ ਸਰਗਰਮ ਆਗੂ ਮਨਜੀਤ ਸਿੰਘ ਮੰਜਿਲ ਦੇ ਗ੍ਰਹਿ ਤਰਨ ਤਾਰਨ ਰੋਡ ਵਿਖੇ ਬੀ.ਸੀ ਸਮਾਜ ਏਕਤਾ ਮੰਚ ਪੰਜਾਬ ਵੱਲੋਂ ਇਕ ਮੀਟਿੰਗ ਕੀਤੀ ਗਈ।ਜਿਸ ਵਿੱਚ ਮੰਚ ਦੇ ਉਪ ਚੇਅਰਮੈਨ ਨਰਿੰਦਰ ਸਿੰਘ ਸੱਗੂ ਪ੍ਰਧਾਨ ਕੁਲਵੰਤ ਸਿੰਘ ਮੱਲੀ, ਜਨਰਲ ਸਕੱਤਰ ਸਤਪਾਲ ਸਿੰਘ ਸੌਖੀ ਤੇ ਗੁਰਮੇਜ ਸਿੰਘ ਮਠਾੜੂ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ।ਮੀਟਿੰਗ ਦੌਰਾਨ ਪੱਛੜਾ ਸਮਾਜ ਭਾਈਚਾਰੇ ਦੀ ਭਲਾਈ ਤੇ ਉਸ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਉਪ ਚੇਅਰਮੈਨ ਨਰਿੰਦਰ ਸਿੰਘ ਸੱਗੂ ਨੇ ਕਿਹਾ ਕਿ ਮੰਚ ਵੱਲੋਂ ਭਾਈਚਾਰੇ ਨੂੰ ਸਵਿਧਾਨਿਕ ਹੱਕਾਂ ਪ੍ਰਤੀ ਜਾਗਰੁਕ ਕਰਨ ਲਈ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਲਈ ਪੰਜਾਬ ਵਿੱਚ ਰਿਜ਼ਰਵੇਸ਼ਨ ਲਾਗੂ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਲੋੜ ਪਈ ਤਾਂ ਵੱਡਾ ਸੰਘਰਸ਼ ਵੀ ਉਲੀਕਿਆ ਜਾਵੇਗਾ।ਉਹਨਾਂ ਨੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਤੇ ਰਾਜਨੀਤਕ ਪਾਰਟੀਆਂ ਨਾਲ ਜੁੜੀਆਂ ਬੀ.ਸੀ ਸਮਾਜ ਨਾਲ ਸਬੰਧਤ ਸਖਸ਼ੀਅਤਾਂ ਨੂੰ ਸਮਾਜ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।ਇਸ ਸਮੇਂ ਚੇਅਰਮੈਨ ਨਰਿੰਦਰ ਸਿੰਘ ਸੱਗੂ ਅਤੇ ਪ੍ਰਧਾਨ ਕੁਲਵੰਤ ਸਿੰਘ ਮੱਲੀ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ।ਮੀਟਿੰਗ ਵਿੱਚ ਹਰਮੀਤ ਸਿੰਘ ਮਠਾੜੂ, ਹਰਪਾਲ ਸਿੰਘ ਬਮਰਾਹ, ਜਸਬੀਰ ਸਿੰਘ, ਮਹਾਂਬੀਰ ਸਿੰਘ, ਰਾਜਵਿੰਦਰ ਸਿੰਘ, ਹਰਜੀਤ ਸਿੰਘ ਠੇਕੇਦਾਰ ਤੇ ਰਜਿੰਦਰ ਆਦਿ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media