Thursday, August 6, 2026

ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਤੇ ਅੱਤਿਆਚਾਰ-ਰੋਕਥਾਮ ਐਕਟ ਸਬੰਧੀ ਵਿਸ਼ੇਸ ਮੀਟਿੰਗ

PPN2205201819ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ (ਅੱਤਿਆਚਾਰ-ਰੋਕਥਾਮ) ਐਕਟ 1989 ਦੇ ਰੂਲਜ 1995 ਅਧੀਲ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ।ਜਿਸ ਵਿੱਚ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ-ਕਮ-ਮੈਂਬਰ ਸਕੱਤਰ ਪਠਾਨਕੋਟ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਐਡਵੋਕੇਟ ਜੋਤੀ ਪਾਲ ਪ੍ਰਧਾਨ ਐਨ.ਜੀ.ਓ, ਗਨੇਸ ਕੁਮਾਰ ਐਸ.ਡੀ.ਈ ਲੋਕ ਨਿਰਮਾਣ ਵਿਭਾਗ, ਵਿਵੇਕ ਪੂਰੀ ਉਪ ਜ਼ਿਲ੍ਹਾ ਅਟਾਰਨੀ, ਪੁਲਿਸ ਵਿਭਾਗ ਦਾ ਨੁਮਾਇੰਦਾ ਕਪਿਲ ਦੇਵ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
    ਮੀਟਿੰਗ ਦੀ ਸ਼ੁਰੂਆਤ `ਚ ਜ਼ਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਐਸ.ਸੀ./ਐਸ.ਟੀ ਐਕਟ ਅਧੀਨ ਦਰਜ ਹੋਏ ਮਾਮਲਿਆਂ ਤੇ ਰੋਸ਼ਨੀ ਪਾਈ ਗਈ ਅਤੇ ਇਨ੍ਹਾਂ ਮਾਮਲਿਆਂ ਦੇ ਬਾਰੇ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਮੀਟਿੰਗ ਦੇ ਦੋਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਦੱਸਿਆ ਕਿ ਐਸ.ਟੀ./ਐਸ.ਟੀ ਐਕਟ ਅਧੀਨ ਦੋ ਮਾਮਲੇ ਪਿਛਲੇ ਸਮੇਂ ਦੋਰਾਨ ਦਰਜ ਕੀਤੇ ਗਏ ਹਨ ਜੋ ਦੋਨੋਂ ਮਾਮਲੇ ਕੋਰਟ ਵਿੱਚ ਵਿਚਾਰਾਧੀਨ ਹਨ।ਉਨ੍ਹਾਂ ਦੱਸਿਆ ਕਿ ਇਕ ਮਾਮਲੇ ਸਬੰਧੀ ਸ਼ਿਕਾਇਤ ਕਰਤਾ ਨੂੰ ਲੈ ਕੇ ਪਿਛਲੀ ਮੀਟਿੰਗ ਵਿੱਚ ਚਰਚਾ ਕੀਤੀ ਗਈ ਸੀ ਅਤੇ ਮਾਮਲੇ ਦੇ ਸਬੰਧ ਵਿੱਚ ਬਣਦੀ ਰਾਸ਼ੀ ਦੇਣ ਦੇ ਲਈ ਜ਼ਿਲ੍ਹਾ ਲੀਗਲ ਅਟਾਰਨੀ ਨੂੰ ਲਿਖਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਬਣਦੀ ਰਾਸ਼ੀ ਜਲਦੀ ਹੀ ਸ਼ਿਕਾਇਤ ਕਰਤਾ ਨੂੰ ਦਿੱਤੀ ਜਾਵੇਗੀ।ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਅਗਰ ਕਿਸੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਨਾਲ ਸਬੰਧਤ ਵਿਅਕਤੀ ਨਾਲ ਕਿਸੇ ਤਰ੍ਹਾ ਦਾ ਧੱਕਾ ਹੁੰਦਾ ਹੈ ਤਾਂ ਜਰੂਰਤ ਪੈਣ ਤੇ ਐਕਟ ਨੂੰ ਧਿਆਨ ਵਿੱਚ ਰੱਖ ਕੇ ਕਾਰਵਾਈ ਕੀਤੀ ਜਾਵੇ।ਇਸ ਤੋਂ ਇਲਾਵਾ ਅਗਰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਵਿਅਕਤੀ ਵੱਲੋਂ ਸ਼ਿਕਾਇਤ ਕਰਤਾ ਵੱਲੋਂ ਗਵਾਹ ਸੁਰੱਖਿਆ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਹਈਆ ਕਰਵਾਈ ਜਾਵੇ ਅਤੇ ਅਗਰ ਕੋਈ ਸ਼ਿਕਾਇਤ ਕਰਤਾ ਆਪਣੀ ਪਹਿਚਾਣ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇ।
 

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply