ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਪ੍ਰਧਾਨ ਡਾ. ਸੰਤੋਖ ਸਿੰਘ ਵੱਲੋਂ ਜਿਲਾ ਪ੍ਰਸ਼ਾਸਨ ਵਲੋਂ ਬਾਬਾ ਸੇਵਾ ਸਿੰਘ ਨਾਲ ਮਿਲ ਕੇ ਦੋਬੁਰਜੀ ਤੋਂ ਜੰਡਿਆਲਾ ਤੱਕ 2500 ਫੁੱਲਦਾਰ ਪੌਦੇ ਲਗਾਉਣ ਦੀ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।ਉਹਨਾਂ ਕਿਹਾ ਕਿ ਰੁੱਖਾਂ ਦੀ ਲਗਾਤਾਰ ਹੋ ਰਹੀ ਕਟਾਈ ਕਰਕੇ ਮਨੁੱਖੀ ਜੀਵਨ ਦੀ ਹੋਂਦ ਨੂੰ ਖਤਰਾ ਪੈਦਾ ਹੋ ਰਿਹਾ ਹੈ।ਇਸ ਲਈ ਪੋਦਿਆਂ ਦੀ ਸਾਂਭ ਸੰਭਾਲ ਸਿਹਤਮਈ ਜੀਵਨ ਲਈ ਬਹੁਤ ਜਰੂਰੀ ਹੈ।ਪੋਦੇ ਸ਼ਹਿਰ ਦੇ ਸੁੰਦਰੀਕਰਨ ਤੋਂ ਇਲਾਵਾ ਵਾਤਾਵਰਨ ਨੂੰ ਵੀ ਸ਼ੁੱਧ ਕਰਨ ਵਿਚ ਸਹਾਈ ਹੁੰਦੇ ਹਨ। ਸਭ ਵਿਦਿਆਰਥੀਆਂ ਸੰਸਥਾਵਾਂ ਤੇ ਬੱਚੇ-ਬਜੁਰਗਾਂ ਨੂੰ ਪੌਦੇ ਲਗਾਉਣ ਤੇ ਇਹਨਾਂ ਦੀ ਸਾਂਭ-ਸੰਭਾਲ ਲਈ ਯਤਨ ਕਰਨੇ ਚਾਹੀਦੇ ਹੈ।ਵਾਤਾਵਰਨ ਨੂੰ ਪ੍ਰਦੁਸ਼ਿਤ ਹੋਣ ਤੋ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।
ਦੀਵਾਨ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਵਾਤਾਵਰਣ ਨੂੰ ਬਚਾਉਣ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਬੂਟੇ ਲਗਾਉਣ ਅਤੇ ਉਹਨਾਂ ਨੂੰ ਸੰਭਾਲਣ ਲਈ 500 ਵਲੰਟੀਅਰ ਬੱਚੇ ਆਪਣਾ ਯੋਗਦਾਨ ਦੇਣਗੇ ਤੇ ਬਾਬਾ ਜੀ ਨਾਲ ਮਿਲ ਕੇ ਬੂਟਿਆਂ ਦੀ ਸੇਵਾ ਕਰਨਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media