Sunday, May 19, 2024

ਦਬੁੱਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਦੀ ਮੁਹਿੰਮ ਅਰੰਭ

ਅੰਮ੍ਰਿਤਸਰ ਸ਼ਹਿਰ ਨੂੰ ਬਣਾਇਆ ਜਾਵੇਗਾ ਹਰਿਆ ਭਰਿਆ – ਡਿਪਟੀ ਕਮਿਸ਼ਨਰ

PPN2305201807 ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਅੰਮਿ੍ਰਤਸਰ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸੰਪਰਦਾ ਨਾਲ ਮਿਲ ਕੇ ਦਬੁਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵੱਲੋਂ ਖਡੂਰ ਸਾਹਿਬ ਸੰਪਰਦਾ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।
     ਇਸ ਮੌਕੇ ਪਦਮਸ੍ਰੀ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ 382 ਕਿਲੋਮੀਟਰ ਰਸਤੇ ਤੇ 3.5 ਲੱਖ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਹੁਣ ਜੋ ਪੌਦੇ ਦਬੁਰਜੀ ਤੋਂ ਜੰਡਿਆਲਾ ਤੱਕ ਲਗਾਏ ਜਾ ਰਹੇ ਹਨ ਉਹ ਖਡੂਰ ਸਾਹਿਬ ਦੀ ਨਰਸਰੀ ਵਿਖੇ ਹੀ ਤਿਆਰ ਕੀਤੇ ਗਏ ਹਨ ਜਿੰਨਾਂ ਵਿੱਚ ਅਮਲਤਾਸ, ਗੁਲਮੋਹਰ, ਪਿੰਕੇਸ਼ੀਆ, ਕੁਰੇਜੀਆ, ਗੋਲਡਨ ਰੇਨ ਅਤੇ ਜਕਰੰਡਾ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਪੌਦੇ ਲਗਾਉਣਾ ਹੀ ਨਹੀਂ, ਬਲਿਕ ਉਹ ਇਨ੍ਹਾਂ ਦੀ ਸਾਂਭ ਸੰਭਾਲ ਵੀ ਕਰਦੇ ਹਨ।
     ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਦੱਸਿਆ ਕਿ ਪੌਦੇ ਲਗਾਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕੁੱਖ ਤਾਂ ਹੀ ਬਚੇਗੀ ਜੇਕਰ ਆਪਾਂ ਰੁੱਖਾਂ ਦੀ ਸਾਂਭ ਸੰਭਾਲ ਕਰਾਂਗੇ।ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ, ਜਿੰਨਾਂ ਨੇ ਵਾਤਾਵਰਣ ਨੂੰ ਬਚਾਉਣ ਦੇ ਨਾਲ ਨਾਲ ਵਿਦਿਆ ਦੇ ਖੇਤਰ ਵਿੱਚ ਵੀ ਆਪਣਾ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਨੇ ਲੋਕਾਂ ਨੂ ਅਪੀਲ ਕੀਤੀ ਕਿ ਜੋ ਪੌਦੇ ਲਗਾਏ ਜਾ ਰਹੇ ਹਨ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਜੇਕਰ ਕੋਈ ਰੁਖਾਂ ਨੂੰ ਕੱਟਦਾ ਹੈ ਤਾਂ ਪ੍ਰਸਾਸ਼ਨ ਦੁਆਰਾ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕੰਮ ਵਿੱਚ ਅੱਗੇ ਆਉਣ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ।ਔਜਲਾ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ, ਕਾਰ ਸੇਵਾ ਟਾਹਲਾ ਸਾਹਿਬ ਅਤੇ ਬਾਬਾ ਨੌਧ ਸਿੰਘ ਡੇਰਾ ਮੁੱਖੀ ਨਾਲ ਵੀ ਗੱਲਬਾਤ ਹੋਈ ਹੈ।ਉਨ੍ਹਾਂ ਨੇ ਵਿਸ਼ਵਾਸ਼ ਦਵਾਇਆ ਹੈ ਕਿ ਉਹ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਗੇ।PPN2305201808
     ਇਸ ਮੌਕੇ ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਖਡੂਰ ਸਾਹਿਬ ਸੰਪਰਦਾ ਦੇ ਸਹਿਯੋਗ ਨਾਲ ਦਬੁਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਸੰਘਾ ਨੇ ਬਾਬਾ ਸੇਵਾ ਸਿੰਘ ਵੱਲੋਂ ਪਾਏ ਜਾਣ ਵਾਲੇ ਸਹਿਯੋਗ ਦਾ ਧੰਨਵਾਦ ਕੀਤਾ।ਸੰਘਾ ਨੇ ਕਿਹਾ ਕਿ ਬਹੁਤ ਜਲਦ ਹੀ ਦਬੁਰਜੀ ਤੋਂ ਜੰਡਿਆਲਾ ਤੱਕ ਇਨ੍ਹਾਂ ਪੌਦਿਆਂ ਨਾਲ ਇਕ ਖੂਬਸੂਰਤ ਲੇਨ ਬਣ ਜਾਵੇਗੀ।ਉਨ੍ਹਾਂ ਕਿਹਾ ਕਿ ਅੰ

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply