Sunday, May 19, 2024

ਨਵੀਂ ਪਾਲਿਸੀ ਤਹਿਤ ਕਲੋਨੀਆਂ ਰੈਗੂਲਰ ਕਰਨ ਲਈ ਮੀਟਿੰਗ 25 ਮਈ ਨੂੰ – ਟੀ.ਪੀ.ਐਸ ਸੰਧੂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –  ਪੰਜਾਬ ਸਰਕਾਰ ਵੱਲੋਂ ਜਾਰੀ ਹੋਏ ਨੋਟੀਫਿਕੇਸ਼ਨ ਨੰ: 1201/2017-5 ਐਚ.ਜੀ 2/1130 ਮਿਤੀ 20-4-2018 ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕੀਤਾ ਜਾਣਾ ਹੈ। ਇਹ ਜਾਣਕਾਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਦਿੰਦਿਆਂ ਦੱਸਿਆ ਕਿ ਸਰਕਾਰ ਪਹਿਲਾਂ ਜਾਰੀ ਕੀਤੀਆਂ ਗਈਆਂ ਪਾਲਿਸੀਆਂ ਤਹਿਤ ਬਿਨੈਕਾਰ/ਕਲੋਨਾਈਜਰਾਂ ਦੀਆਂ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਅਰਜੀਆਂ ਪੈਡਿੰਗ ਹਨ।ਉਨ੍ਹਾਂ ਕਿਹਾ ਇਨ੍ਹਾਂ ਅਰਜੀਆਂ ਦਾ ਨਿਪਟਾਰਾ ਪਾਲਿਸੀ ਅਨੁਸਾਰ ਕੀਤਾ ਜਾਣਾ ਹੈ।ਉਨ੍ਹਾਂ ਕਿਹਾ ਕਿ ਨਵੀਂ ਪਾਲਿਸੀ ਤਹਿਤ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਬੱਚਤ ਭਵਨ ਵਿਖੇ 25 ਮਈ ਨੂੰ  ਸਵੇਰੇ 12:00 ਵਜੇ ਸ੍ਰੀਮਤੀ ਦੀਪਤੀ ਉਪਲ ਮੁੱਖ ਪ੍ਰਸਾਸ਼ਕ ਅੰਮਿ੍ਰਤਸਰ ਵਿਕਾਸ ਅਥਾਰਟੀ ਦੀ ਪ੍ਰਧਾਨਗੀ ਹੇਠ ਮੀਟਿੰਗ ਰੱਖੀ ਗਈ ਹੈ।ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਅਧੀਨ ਆਉਂਦੇ ਜਿਲੇ੍ਹ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜਿੰਨਾਂ ਕਲੋਨਾਈਜਰਾਂ ਨੂੰ ਕਲੋਨੀਆਂ ਰੈਗੂਲਰ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਉਹ ਇਸ ਮੀਟਿੰਗ ਵਿੱਚ ਭਾਗ ਲੈ ਸਕਦੇ ਹਨ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply