Sunday, May 19, 2024

ਯੂਨੀਵਰਸਿਟੀ ਵਲੋਂ ਲੜਕੀਆਂ ਲਈ ਸਵੈ-ਰੁਜਗਾਰ ਕੋਰਸ ਸ਼ੁਰੂ

Gndu1ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ,  ਇਕ ਸਾਲਾ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਵੈੱਬ ਡੀਜ਼ਾਈਨਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਆਫਿਸ ਮੈਨੇਜਮੈਂਟ ਐਂਡ ਸੈਕ੍ਰੇਟਰੀਅਲ ਪ੍ਰੈਕਟੀਸਿਜ਼, ਛੇ ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਵਿਸ਼ਿਆ ਨਾਲ ਸਬੰਧਤ ਕੋਰਸ/ਡਿਪਲੋਮੇ ਸ਼ੁਰੂ ਕੀਤੇ ਜਾ ਰਹੇ ਹਨ।ਕੋਰਸ/ਡਿਪਲੋਮਿਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ 25 ਮਈ ਤੋਂ 28 ਜੂਨ 2018 ਤੱਕ ਆਨਲਾਈਨ ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈੱਬਸਾਈਟ www.gndu.ac.in/ http://www.gndu.ac.in/lifelong/default.aspx ਤੇ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈੱਬਸਾਈਟ www.gndu.ac.in ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਿਭਾਗ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply