ਅੰਮ੍ਰਿਤਸਰ, 23 ਮਈ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਡਾ. ਹਰਿੰਦਰਪਾਲ ਸਿੰਘ ਖੁਰਾਣਾ ਨੇ ਸੰਗਤਾਂ ਦੀ ਸਹੂਲਤ ਲਈ ਦੋ ਵੀਲ੍ਹ ਚੇਅਰ ਭੇਟ ਕੀਤੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਡਾ. ਖੁਰਾਣਾ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ।ਦੱਸਣਯੋਗ ਹੈ ਕਿ ਵੱਡੀ ਗਿਣਤੀ `ਚ ਸੰਗਤਾਂ ਰੋਜਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ, ਜਿਨ੍ਹਾਂ ਵਿਚ ਕਈ ਬਜ਼ੁਰਗ ਅਤੇ ਅਪਾਹਜ ਵਿਅਕਤੀ ਵੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੀਲ੍ਹ ਕੁਰਸੀਆਂ ਦੀ ਸੁਵਿਧਾ ਦਿੱਤੀ ਜਾਂਦੀ ਹੈ।ਇਸ ਸੇਵਾ ਵਿਚ ਸੰਗਤਾਂ ਵੱਲੋਂ ਵੀ ਸਮੇਂ ਸਮੇਂ ਤੇ ਹਿੱਸਾ ਪਾਇਆ ਜਾਂਦਾ ਹੈ।
ਇਸ ਮੌਕੇ ਤਲਵਿੰਦਰ ਸਿੰਘ ਸਾਬਕਾ ਮੀਤ ਸਕੱਤਰ, ਪਲਵਿੰਦਰ ਸਿੰਘ ਇੰਚਾਰਜ, ਗੁਰਮੀਤ ਸਿੰਘ ਇੰਚਾਰਜ, ਗੁਰਾ ਸਿੰਘ ਐਡੀ: ਮੈਨੇਜਰ, ਬਲਵਿੰਦਰ ਸਿੰਘ ਮੰਡ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media