ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ `ਚ ਭਾਸ਼ਾ ਨੁੰ ਪ੍ਰਫੁੱਲਿਤ ਕਰਨ ਅਤੇ ਉਹਨਾਂ ਦੀ ਭਾਸ਼ਾ ਪ੍ਰਤੀ ਕੁਸ਼ਲਤਾ ਨੂੰ ਸੁਧਾਰਨ ਦੇ ਉਦੇਸ਼ ਨਾਲ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਕਰਵਾਏ ਗਏ ਦੂਜੇ ਸੂਬਾ ਪੱਧਰੀ `ਇੰਟਰਨੈਸ਼ਨਲ ਓਲੰਪਿਆਡ ਆਫ਼ ਇੰਗਲਿਸ਼ ਲੈਂਗਏਜ਼` ਵਿੱਚ ਮੇਜ਼ਬਾਨ ਸਕੂਲ ਦੇ 6 ਵਿਦਿਆਰਥੀਆਂ ਨੇ ਉਚ ਸਥਾਨ ਪ੍ਰਾਪਤ ਕੀਤੇ।ਬਾਰ੍ਹਵੀਂ ਦੇ ਅਮਿਤ ਸਿੰਘ ਸੰਧੂ ਤੇ ਚੌਥੀ ਦੇ ਦਕਸ਼ ਮਿੱਤਲ ਨੇ ਪਹਿਲਾ ਸਥਾਨ ਲੈ ਕੇ ਸੋਨ ਤਮਗਾ, ਨੌਵੀਂ ਦੀ ਸ੍ਰਿਸ਼ਟੀ ਸ਼ਰਮਾ ਤੇ ਆਰਯਨ ਛਾਬੜਾ ਨੇ ਦੂਸਰਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਮਗਾ ਅਤੇ ਚੌਥੀ ਜਮਾਤ ਦੇ ਤੇਜਸ ਧਰਵਾਲ ਅਤੇ ਵੈਭਵ ਅਰੋੜਾ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਂਸੇ ਦਾ ਤਮਗਾ ਜਿੱਤਿਆ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਮਿਹਨਤ ਕਰਦੇ ਰਹਿਣ ਦਾ ਆਸ਼ੀਰਵਾਦ ਦਿੱਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …