Friday, November 22, 2024

ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਅਕਾਲੀ ਤੇ ਕਾਂਗਰਸੀਆਂ ਦੀ ਚੁੱਪੀ ਖੜੇ ਕਰ ਰਹੀ ਹੈ ਕਈ ਸਵਾਲ- ਡਾ. ਅਨਵਰ ਭਸੌੜ

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਵਧ ਰਹੀ ਹੈ ਮਹਿੰਗਾਈ

PPN2405201814ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੇਸ਼ ਦੀ ਮੋਦੀ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ’ਚ ਵਾਧਾ ਕਰ ਕੇ ਇੱਕ ਤਰ੍ਹਾਂ ਨਾਲ ਲੋਕਾਂ ਦਾ ਦੀਵਾਲ਼ਾ ਕੱਢਣ ਵਾਲੇ ਹਾਲਾਤ ਪੈਦਾ ਕਰ ਦਿੱਤੇ ਹਨ।ਇਸ ਨੂੰ ਲੈ ਕੇ ਦੇਸ਼ ਵਿਚ ਲਗਭਗ ਸਾਰੀਆਂ ਪਾਰਟੀਆਂ ਤੇ ਆਮ ਲੋਕਾਂ ਦੇ ਸੜਕਾਂ ’ਤੇ ਆਉਣ ਦੀਆਂ ਤਿਆਰੀਆਂ `ਚ ਹਨ।ਪਰ ਪੰਜਾਬ ਵਿਚ ਮੋਦੀ ਸਰਕਾਰ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜਕਲ ਸ਼ਾਇਦ ਦੇਸ਼ ਤੇ ਪੰਜਾਬ ਵਿਚ ਵਧੇ ਪੈਟਰੋਲ-ਡੀਜ਼ਲ ਦੇ ਰੇਟਾਂ ਤੋਂ ਪੂਰੀ ਤਰ੍ਹਾਂ ਬੇਖ਼ਬਰ ਦਿਖ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪ ਆਗੂ ਡਾ. ਅਨਵਰ ਭਸੌੜ ਨੇ ਕਰਦਿਆਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਡੀਜ਼ਲ ਦੀ ਲਾਗਤ ਜ਼ਿਆਦਾ ਹੋਣ ਕਰ ਕੇ ਕਿਸਾਨ ਵਰਗ ਦਾ ਲੱਕ ਟੁੱਟ ਰਿਹਾ ਹੈ ਪਰ ਕੇਂਦਰ `ਚ ਆਪਣੀ ਭਾਈਵਾਲ ਸਰਕਾਰ ਕਾਰਨ ਸ਼੍ਰੋਮਣੀ ਅਕਾਲੀ ਦਲ ਹੁਣ ਸ਼ਾਇਦ ਇਨ੍ਹਾਂ ਵਧੇ ਹੋਏ ਰੇਟਾਂ ’ਤੇ ਧਿਆਨ ਨਹੀਂ ਦੇ ਰਿਹੈ।ਇਸੇ ਤਰ੍ਹਾਂ ਕਾਂਗਰਸੀ ਨੇਤਾਵਾਂ ਦੀ ਵਧੇ ਰੇਟਾਂ ’ਤੇ ਸਾਧੀ ਚੁੱਪੀ ਵੀ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਮਾਇਤ ਪ੍ਰਾਪਤ ਮੋਦੀ ਸਰਕਾਰ ਖ਼ਿਲਾਫ਼ ਅਕਾਲੀਆਂ ਦਾ ਕਿਸਾਨ ਹਿਤੈਸ਼ੀ ਹੋਣ ਕਰ ਕੇ ਵੱਡਾ ਫ਼ਰਜ਼ ਬਣਦਾ ਸੀ ਕਿ ਅਕਾਲੀ ਦਲ ਦੇ ਨੁਮਾਇੰਦੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਸ ਵਧੇ ਰੇਟਾਂ ਦੀ ਨਿੰਦਾ ਕਰਦੇ ਅਤੇ ਇਸ ਨੂੰ ਘਟਾਉਣ ਲਈ ਮੋਦੀ ਸਰਕਾਰ ਨੂੰ ਅਪੀਲ ਕਰਦੇ ਪਰ ਅਜੇ ਤਕ ਕੁੱਝ ਨਹੀਂ ਦਿਖਾਈ ਦੇ ਰਿਹਾ।

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply