ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਬਣਾਈ ਗਈ ‘ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ’ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਐਸੋਸੀਏਸ਼ਨ ਦੀ ਸਥਾਪਨਾ ਅਤੇ ਇਸ ਦੇ ਮਕਸਦ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਬਣਾਈ ਐਸੋਸੀਏਸ਼ਨ ਦਾ ਕਾਰਜ ਖੇਤਰ ਪੰਥਕ ਭਲਾਈ ਦੇ ਕਾਰਜ ਕਰਨੇ, ਗੁਰਮਤਿ ਦਾ ਪ੍ਰਚਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਦੇਣਾ ਹੈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ ਨੇ ਐਸੋਸੀਏਸ਼ਨ ਦੀ ਮੈਂਬਰਾਂ ਦੀ ਜਾਣ-ਪਛਾਣ ਕਰਵਾਈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰ ਚੁੱਕੇ ਮੁਲਾਜ਼ਮਾਂ ਕੋਲ ਸੰਸਥਾ ਦੇ ਕਾਰਜਾਂ ਸਬੰਧੀ ਵਿਸ਼ਾਲ ਤਜ਼ਰਬਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਦੇ ਸੰਚਾਰੂ ਪ੍ਰਬੰਧਾਂ ਅਤੇ ਧਰਮ ਪ੍ਰਚਾਰ ਸਬੰਧੀ ਲਾਭ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜ ਇਕ ਚੰਗਾ ਉੱਦਮ ਹੈ।ਉਨ੍ਹਾਂ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ ਰਮਦਾਸ, ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਕੁਲਵੰਤ ਸਿੰਘ ਰੰਧਾਵਾ, ਪ੍ਰੀਤਮ ਸਿੰਘ ਪੁਰੀ, ਰਣਜੀਤ ਸਿੰਘ, ਬਲਬੀਰ ਸਿੰਘ, ਦਿਲਬਾਗ ਸਿੰਘ ਆਦਿ ਮੌਜੂਦ ਸਨ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media