Friday, October 9, 2026

ਹਮਲਾਵਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ

ਜੰਡਿਆਲਾ ਗੁਰੂ, 24 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) –  ਕਾਂਗਰਸੀ ਆਗੂ ਮਦਨ ਮੋਹਨ ਉਪਰ ਮਸੂਲੀਆਂ ਬਾਜ਼ਾਰ ਵਿਚ 7 ਹਮਲਾਵਰਾਂ ਵਲੋਂ ਦਾਤਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਇਸ ਸਬੰਧੀ ਜੰਡਿਆਲਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਸੀ।ਪਰ ਅੱਜ ਕਰੀਬ 22 ਦਿਨ ਬੀਤ ਜਾਣ ਦੇ ਬਾਵਜੂ ਵੀ 7 ਹਮਲਾਵਰਾਂ ਵਿਚੋਂ ਇਕ ਦੀ ਵੀ ਗ੍ਰਿਫਤਾਰੀ ਨਾ ਹੋਣਾ ਪੁਲਿਸ ਦੀ ਕਾਰਗੁਜ਼ਾਰੀ `ਤੇ ਸਵਾਲੀਆ ਨਿਸ਼ਾਨ ਲਗਾ ਰਹੀ ਹੈ।ਮਦਨ ਮੋਹਨ ਦੇ ਪਰਿਵਾਰਿਕ ਮੈਂਬਰਾਂ ਨੇ ਐਸ.ਐਸ.ਪੀ ਦਿਹਾਤੀ ਪਰਮਪਾਲ ਸਿੰਘ ਕੋਲੋ ਮੰਗ ਕੀਤੀ ਹੈ ਕਿ ਬੇਖੌਫ ਘੁੰਮ ਰਹੇ ਇਹਨਾਂ ਹਮਲਾਵਰਾਂ ਨੂੰ ਤੁਰੰਤ ਗਿਰਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ।ਇਸ ਸਬੰਧੀ ਕੇਸ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਲਖਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਜਲਦੀ ਹੀ ਹਮਲਾਵਰ ਪੁਲਿਸ ਦੀ ਹਿਰਾਸਤ ਵਿਚ ਹੋਣਗੇ।  

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply