ਨਵੀਂ ਦਿੱਲੀ, 12 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਮਿੰਟੂ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਵਿਤਰ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚੇਅਰਮੈਨ ਥਾਪਿਆ ਗਿਆ ਹੈ।ਸਿਰਪਾਓ ਦੀ ਬਖਸ਼ਿਸ਼ ਕਮੇਟੀ ਪ੍ਰਬੰਧਕਾਂ ਵੱਲੋਂ ਪ੍ਰਾਪਤ ਕਰਨ ਉਪਰੰਤ ਮਿੰਟੂ ਨੇ ਪੂਰੀ ਤਨਦੇਹੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਸੇਵਾ ਨਿਭਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਅਤੇ ਜਨਰਲ ਸਕੱਤਰ ਦਾ ਇਸ ਮੌਕੇ ਧੰਨਵਾਦ ਕਰਦੇ ਹੋਏ ਸਮੁਹ ਸੰਗਤਾਂ ਪਾਸੋਂ ਇਸ ਸੇਵਾ ਨੂੰ ਨਿਭਾਉਣ ਵਾਸਤੇ ਮਿੰਟੂ ਨੇ ਸਹਿਯੋਗ ਦੇਣ ਦੀ ਵੀ ਬੇਨਤੀ ਕੀਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …